Uncategorized

ਆਜ਼ਾਦੀ ਦਿਵਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦਾ ਸੰਦੇਸ਼

ਅੰਮ੍ਰਿਤਸਰ, 16 ਅਗਸਤ ( ਸੂਤਰ )


ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਆਜ਼ਾਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਤਿਰੰਗੇ ਦੇ ਰੰਗਾਂ ਵਾਲੇ ਬਰੇਸਲੈਟ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੇਸਰੀ, ਚਿੱਟੇ ਅਤੇ ਹਰੇ ਰੰਗ ਦੀਆਂ ਵੱਖ-ਵੱਖ ਸਮੱਗਰੀਆਂ ਦੀ ਵਰਤੋਂ ਕਰਕੇ ਸੁੰਦਰ ਬਰੇਸਲੈਟ ਤਿਆਰ ਕੀਤੇ।

ਇਸ ਗਤੀਵਿਧੀ ਰਾਹੀਂ ਬੱਚਿਆਂ ਵਿੱਚ ਰਚਨਾਤਮਕਤਾ ਦੇ ਨਾਲ-ਨਾਲ ਰਾਸ਼ਟਰੀ ਝੰਡੇ ਦੇ ਰੰਗਾਂ ਅਤੇ ਦੇਸ਼ ਭਗਤੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਕੇਂਦਰਾਂ ਨੂੰ ਤਿਰੰਗੇ ਦੇ ਰੰਗਾਂ ਅਤੇ ਦੇਸ਼ ਭਗਤੀ ਨਾਲ ਸਬੰਧਤ ਸਜਾਵਟੀ ਸਮੱਗਰੀ ਨਾਲ ਸਜਾਇਆ ਗਿਆ। ਬੱਚਿਆਂ ਨੂੰ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ, ਦੇਸ਼ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਏਕਤਾ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਕਰਨ ਬਰਾੜ ਸਿੰਘ ਨੇ ਕਿਹਾ ਕਿ ਅਜਿਹੀਆਂ ਰਚਨਾਤਮਕ ਅਤੇ ਗਿਆਨਵਰਧਕ ਗਤੀਵਿਧੀਆਂ ਰਾਹੀਂ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।

ਵਿਭਾਗ ਵੱਲੋਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!