Uncategorized

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ – ਸ਼੍ਰੀ ਮੋਹਿੰਦਰ ਭਗਤ

ਜਲੰਧਰ 16 ਅਗਸਤ ( ਸੂਤਰ )


ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਬਸਤੀ ਬਾਵਾ ਖੇਲ ਇਲਾਕੇ ’ਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਇਨ੍ਹਾਂ ਵਿਕਾਸ ਕਾਰਜਾਂ ਵਿੱਚ 23.82 ਲੱਖ ਰੁਪਏ ਦੀ ਲਾਗਤ ਨਾਲ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਦੇ ਕੰਮ, ਆਰੀਆ ਸਮਾਜ ਵੇਦ ਮੰਦਿਰ/ਧਰਮਸ਼ਾਲਾ, ਬਸਤੀ ਬਾਵਾ ਖੇਲ ਵਿਖੇ 15.10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ਵਿਖੇ 14.98 ਲੱਖ ਰੁਪਏ ਦੀ ਲਾਗਤ ਨਾਲ ਸਟੇਜ ਦਾ ਨਿਰਮਾਣ ਸ਼ਾਮਲ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਦੇ ਨਾਲ-ਨਾਲ ਇਲਾਕਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ’ਤੇ ਜ਼ੋਰ ਦੇ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!