Uncategorized

ਪੇਟ ਦੇ ਕੀੜਿਆਂ ਤੋਂ ਬਚਾਅ ਲਈ ਬੱਚਿਆਂ ਤੇ ਮਾਪਿਆਂ ਨੂੰ ਸਫ਼ਾਈ ਸਬੰਧੀ ਕੀਤਾ ਜਾਗਰੂਕ

ਮਾਲੇਰਕੋਟਲਾ, 17 ਅਗਸਤ ( ਸੂਤਰ )


ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਟ ਦੇ ਕੀੜਿਆਂ ਤੋਂ ਬਚਾਅ ਸਬੰਧੀ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।


ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਬੱਚਿਆਂ ਦੀ ਭੁੱਖ, ਪੋਸ਼ਣ, ਸਰੀਰਕ ਵਿਕਾਸ ਅਤੇ ਸਮੁੱਚੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਇਸ ਲਈ ਬੱਚਿਆਂ ਦੀ ਸਿਹਤਮੰਦ ਪਰਵਰਿਸ਼ ਲਈ ਨਿੱਜੀ ਸਫ਼ਾਈ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਇਸ ਦੌਰਾਨ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਸਾਫ਼ ਪਾਣੀ ਦੀ ਵਰਤੋਂ ਕਰਨ, ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਨੂੰ ਨੰਗੇ ਪੈਰ ਨਾ ਤੁਰਨ ਅਤੇ ਨਿੱਜੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਲੋੜ ਅਨੁਸਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਡੀ-ਵਰਮਿੰਗ ਦਵਾਈ ਜ਼ਰੂਰ ਦਿਵਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਸਿਹਤਮੰਦ ਵਿਕਾਸ ਲਈ ਨਿੱਜੀ ਸਫ਼ਾਈ, ਪੋਸ਼ਣ ਅਤੇ ਸਿਹਤ ਸੰਭਾਲ ਨੂੰ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!