Uncategorized
ਵਿਧਾਇਕ ਸ਼ੈਰੀ ਕਲਸੀ ਨੇ ਦੇਰ ਰਾਤ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬਟਾਲਾ, 26 ਅਗਸਤ ( ਸੂਤਰ )

ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਸ਼ਹਿਰ ਅੰਦਰ ਤਿਆਰੀਆਂ ਜਾਰੀ ਹਨ ਅਤੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਬੀਤੀ ਦੇਰ ਰਾਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਥੇ ਸਮੇਂ ਵਿੱਚ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਉਨਾਂ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਅਤੇ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।




