Uncategorized

ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪੀਐਸਐਸਐਸਬੀ ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਖਾਣਾ ਅਤੇ ਰਿਹਾਇਸ਼ ਮੁਫ਼ਤ ਮੁਹਈਆ ਕਰਵਾਈ ਜਾਵੇਗੀ

ਬਠਿੰਡਾ, 28 ਅਗਸਤ ( ਸੂਤਰ )

ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਪੀ.ਐਸ.ਐਸ.ਐਸ.ਬੀ. ਵਿੱਚ ਕਲੈਰੀਕਲ ਜਾਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ-ਸਿਖਲਾਈ ਕੈਂਪ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਸਿਖਲਾਈ ਅਧਿਕਾਰੀ ਸੀ-ਪਾਈਟ ਕੈਂਪ ਕਾਲਝਰਾਣੀ ਨੇ ਦੱਸਿਆ ਕਿ ਪੀ.ਐਸ.ਐਸ.ਐਸ. ਬੀ. ਵਿੱਚ ਕਲੈਰੀਕਲ ਜਾਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਅਪਲਾਈ ਕਰ ਚੁੱਕੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੈਂਪ ਵਿਖੇ ਪਹੁੰਚ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਦਾ ਲਾਭ ਲੈਣ। ਇਨ੍ਹਾਂ ਅਸਾਮੀਆਂ ਲਈ 7 ਸਤੰਬਰ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਲਿਖਤੀ ਪੇਪਰ ਦੀ ਤਿਆਰੀ ਤਜਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਪੂਰਵ-ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 31 ਅਗਸਤ ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ, ਬਾਰ੍ਹਵੀਂ ਅਤੇ ਉੱਚ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਭਰਤੀ ਲਈ ਆਨਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰਿਹਾਇਸ਼ੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਸ ਤੋਂ ਇਲਾਵਾ ਸੀ-ਪਾਈਟ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਸਿਖਲਾਈ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-41615 ਅਤੇ 98722-74085 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!