Uncategorized

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਸਬੰਧੀ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

1ਸਤੰਬਰ ਨੂੰ ਫਗਵਾੜਾ,2 ਨੂੰ ਭੁਲੱਥ,3 ਨੂੰ ਸੁਲਤਾਨਪੁਰ ਲੋਧੀ ਅਤੇ 5 ਨੂੰ ਕਪੂਰਥਲਾ ਵਿਖੇ ਹੋਵੇਗਾ ਡ੍ਰੋਨ ਸ਼ੋਅ

ਕਪੂਰਥਲਾ, 28 ਅਗਸਤ ( ਸੂਤਰ )

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿਖੇ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਸਬੰਧੀ 5 ਸਤੰਬਰ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਡ੍ਰੋਨ ਸ਼ੋਅ ਸਬੰਧੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਪੀਣ ਵਾਲੇ ਸਾਫ ਪਾਣੀ ਅਤੇ ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਗੌਰਵ ਤੂਰਾ, ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਡ੍ਰੋਨ ਸ਼ੋਅ ਸ਼ਾਮ 7 ਵਜੇ ਤੋਂ ਸ਼ੁਰੂ ਹੋਣਗੇ, ਜਿਹਨਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡ੍ਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਤਹਿਤ 1 ਸਤੰਬਰ ਨੂੰ ਬਾਬਾ ਗਦੀਆ ਗਰਾਊਂਡ/ਬਾਬਾ ਗਦੀਆ ਪਾਰਕ ਫਗਵਾੜਾ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸ਼ੋਅ ਸਜਾਏ ਜਾਣਗੇ।

ਇਸ ਮੌਕੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਸਮਾਗਮ ਵਾਲੇ ਸਥਾਨਾਂ ‘ਤੇ ਲੋੜੀਂਦੀ ਪੁਲਿਸ ਨਫ਼ਰੀ ਤੈਨਾਤ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਧਾਰਮਿਕ ਤੇ ਤਕਨਾਲੋਜੀ ਦੇ ਸੁਮੇਲ ਵਾਲੇ ਅਲੌਕਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!