Uncategorized

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਸੰਦੇਸ਼ ਦੇਵੇਗਾ ਵਿਸ਼ੇਸ਼ ਡਰੋਨ ਸ਼ੋਅ

1 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਹੋਵੇਗੀ ਸ਼ੁਰੂਆਤ, 500 ਡਰੋਨਾਂ ਰਾਹੀਂ ਹੋਵੇਗੀ ਸ਼ਾਨਦਾਰ ਪੇਸ਼ਕਾਰੀ

ਬਠਿੰਡਾ, 29 ਅਗਸਤ ( ਸੂਤਰ )

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਠਿੰਡਾ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਪਹਿਲਾ ਡਰੋਨ ਸ਼ੋਅ 1 ਸਤੰਬਰ ਨੂੰ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲਗਭਗ 500 ਡਰੋਨ ਇੱਕੋ ਸਮੇਂ ਅਸਮਾਨ ਵਿੱਚ ਉਡਾਣ ਭਰਦੇ ਹੋਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਮਨਮੋਹਕ ਅਤੇ ਆਕਰਸ਼ਕ ਪੇਸ਼ਕਾਰੀ ਕਰਨਗੇ। ਇਹ ਵਿਲੱਖਣ ਡਰੋਨ ਸ਼ੋਅ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਹੈ।

ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਵਿਖੇ ਹੋਣ ਵਾਲਾ ਇਹ ਡਰੋਨ ਸ਼ੋਅ 1 ਸਤੰਬਰ ਨੂੰ ਸ਼ਾਮ 6:30 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਰਾਹੀਂ ਸਮਾਜ ਵਿੱਚ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਜੋ ਸੰਦੇਸ਼ ਦਿੱਤਾ, ਡਰੋਨ ਸ਼ੋਅ ਰਾਹੀਂ ਉਸੇ ਸੰਦੇਸ਼ ਨੂੰ ਨਵੀਂ ਅਤੇ ਆਧੁਨਿਕ ਤਕਨਾਲੋਜੀ ਦੇ ਮਾਧਿਅਮ ਨਾਲ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ, ਆਵਾਜਾਈ, ਵਾਹਨਾਂ ਦੀ ਪਾਰਕਿੰਗ ਅਤੇ ਲੋਕਾਂ ਦੀ ਸੁਵਿਧਾ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸ਼ੋਅ ਦੇਖਣ ਲਈ ਪਹੁੰਚਣ ਵਾਲੀਆਂ ਸੰਗਤਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੀ ਵਿਵਸਥਾ, ਅਨਾਜ ਮੰਡੀ ਦੀ ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਵੀ ਕਿਹਾ।

ਸ੍ਰੀ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਵਿਲੱਖਣ ਡਰੋਨ ਸ਼ੋਅ ਵਿੱਚ ਸ਼ਾਮਲ ਹੋ ਕੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲੈਣ।

ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਬਾਅਦ 7 ਸਤੰਬਰ ਨੂੰ ਸਰਕਾਰੀ ਸਕੂਲ ਮੌੜ ਮੰਡੀ, 8 ਸਤੰਬਰ ਨੂੰ ਦਾਣਾ ਮੰਡੀ ਰਾਮਪੁਰਾ ਫੂਲ, 9 ਸਤੰਬਰ ਨੂੰ ਦਾਣਾ ਮੰਡੀ ਭੁੱਚੋ ਅਤੇ 10 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਵੀ ਅਜਿਹੇ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!