Uncategorized

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦਾ ਵਿਧਾਇਕ ਜਿੰਪਾ ਨੇ ਕੀਤਾ ਸਨਮਾਨ

ਹੁਸ਼ਿਆਰਪੁਰ 30 ਅਗਸਤ ( ਸੂਤਰ )


ਰੱਖੜੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਰੱਖੜੀ ਦੇ ਮੌਕੇ ’ਤੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਨੇ ਇਸ ਯੋਜਨਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ, ਯੋਗ ਲਾਭਪਾਤਰੀਆਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਦਾ ਲਾਭ ਮਿਲ ਰਿਹਾ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਤਿਕਾਰ ਸਖੀਆਂ ਸਿਰਫ਼ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਹੀ ਨਹੀਂ ਹਨ, ਸਗੋਂ ਉਹ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਮੌਕੇ ਵਿਧਾਇਕ ਜਿੰਪਾ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸਮਰਪਣ ਅਤੇ ਸੇਵਾਭਾਵ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਚੇਅਰਮੈਨ ਸਹਿਕਾਰੀ ਬੈਂਕ ਵਿਕਰਮ ਸ਼ਰਮਾ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!