Uncategorized

ਪੰਜਾਬ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ – ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਜੋਬਨ ਰੰਧਾਵਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਟਾਲਾ 30 ਅਗਸਤ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਬਲਾਕ ਬਟਾਲਾ, ਧਾਰੀਵਾਲ ਅਤੇ ਕਾਦੀਆਂ ਵਿੱਚ ਨਵ-ਨਿਯੁਕਤ 29 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ, ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਨਿਸ਼ਾਨ ਸਿੰਘ ਰੰਧਾਵਾ, ਸੀ.ਡੀ.ਪੀ.ਓ ਵਰਿੰਦਰ ਸਿੰਘ, ਨਵਦੀਪ ਸਿੰਘ ਪਨੇਸਰ,ਸੀਨੀਅਰ ਸਹਾਇਕ ਸੁਰਜੀਤ ਸਿੰਘ, ਅਭਿਸ਼ੇਕ ਸ਼ਰਮਾ ਅਤੇ ਗੁਰਦੀਪ ਸਿੰਘ ਮੌਜੂਦ ਸਨ।


ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਕਲੱਬ ਵਿਖੇ ਕਰਵਾਏ ਸਮਾਗਮ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰੁਜ਼ਗਾਰ ਦੇ ਹੋਰ ਮੌਕੇ ਉਪਲਬਧ ਕਰਵਾਉਣ ਲਈ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਨੌਜਵਾਨ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਨਵ-ਨਿਯੁਕਤ ਵਰਕਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ।

ਇਕ ਮੌਕੇ ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਵੀ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਉਮੀਦਵਾਰਾਂ ਦੀ ਮਿਹਨਤ ਅਤੇ ਯੋਗਤਾ ਦਾ ਨਤੀਜਾ ਹਨ। ਉਨ੍ਹਾਂ ਨਵੇਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected !!