Uncategorized

ਵਿਦਿਆਰਥੀਆਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਕਾਲਜਾਂ,ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਫਤਹਿਗੜ੍ਹ ਸਾਹਿਬ 31 ਅਗੜਤ ( ਸੂਤਰ )


ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਅਤੇ ਯੋਗ ਵਿਦਿਆਰਥੀਆਂ ਦੀ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਕਾਲਜਾਂ,ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਉੱਚ ਵਿੱਦਿਅਕ ਸੰਸਥਾਵਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰਨਾ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।

ਮੀਟਿੰਗ ਦੌਰਾਨ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਕੈਂਪਸਾਂ ਵਿੱਚ ਨਵੀਂ ਵੋਟ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣਾ ਯਕੀਨੀ ਬਣਾਉਣਗੇ। ਇਹਨਾਂ ਵਿਸ਼ੇਸ਼ ਕੈਂਪਾਂ ਦੌਰਾਨ ਜਿਹਨਾਂ ਯੋਗ ਵਿਦਿਆਰਥੀਆਂ ਦੀ ਉਮਰ ਮਿਤੀ 01 ਅਕਤੂਬਰ 2026 ਤੱਕ 18 ਸਾਲ ਦੀ ਹੋਣ ਵਾਲੀ ਹੈ, ਅਜਿਹੇ ਨੌਜਵਾਨਾਂ ਦੇ ਫਾਰਮ ਨੰਬਰ-6 ਭਰ ਕੇ ਉਹਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ voters.eci.gov.in ਅਤੇ ECINET App ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇਜ਼ ਅਤੇ ਸੁਵਿਧਾਜਨਕ ਢੰਗ ਨਾਲ ਪੂਰੀ ਕੀਤੀ ਜਾ ਸਕੇ ਅਤੇ ਜਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਹੋ ਸਕੇ।

ਇਸ ਮੀਟਿੰਗ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ-ਜਿਲ੍ਹਾ ਸਵੀਪ ਨੋਡਲ ਅਫਸਰ, ਜੋਬਨਦੀਪ ਕੌਰ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਨਿਰਮਲਾ ਰਾਣੀ, ਸ਼੍ਰੀਮਤੀ ਰਵਿੰਦਰ ਕੌਰ, ਜਿਲ੍ਹਾ ਸਿੱਖਿਆ ਅਫਸਰ, (ਸੈਕੰਡਰੀ), ਸ਼੍ਰੀ ਕਾਰਤਿਕ ਸਿੰਗਲਾ ਸਹਾਇਕ ਸਵੀਪ ਨੋਡਲ ਅਫਸਰ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ, ਕਾਲਜਾਂ, ਯੂਨੀਵਰਸਿਟੀਆਂ, ਹੋਰ ਉੱਚ ਵਿੱਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!