Uncategorized

ਵਿਧਾਇਕ ਜਿੰਪਾ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਪਿੰਡ ਵਾਸੀਆਂ ਨਾਲ ਬੈਠ ਕੇ ਪਿੰਡ ਦੀਆਂ ਲੋੜਾਂ ਸਬੰਧੀ ਕੀਤੀ ਖੁੱਲ੍ਹੀ ਵਿਚਾਰ-ਚਰਚਾ

ਹੁਸ਼ਿਆਰਪੁਰ 31 ਅਗਸਤ ( ਸੂਤਰ )


ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਨਾਰੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀ ਅਤੇ ਜਨਤਾ ਵਿਚਕਾਰ ਸਿੱਧਾ ਸੰਵਾਦ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਕੜੀ ਹੈ ਅਤੇ ਇਸੇ ਸੰਵਾਦ ਰਾਹੀਂ ਇਲਾਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਬਿਹਤਰ ਵਿਕਾਸ ਦੀ ਦਿਸ਼ਾ ਤੈਅ ਕੀਤੀ ਜਾ ਸਕਦੀ ਹੈ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਬਿਜਲੀ, ਸਟਰੀਟ ਲਾਈਟਾਂ, ਸਫਾਈ ਸਮੇਤ ਵੱਖ-ਵੱਖ ਸਥਾਨਕ ਸਮੱਸਿਆਵਾਂ ਵਿਧਾਇਕ ਦੇ ਸਾਹਮਣੇ ਰੱਖੀਆਂ। ਵਿਧਾਇਕ ਜਿੰਪਾ ਨੇ ਹਰੇਕ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਵਿਧਾਇਕ ਨੇ ਕਿਹਾ ਕਿ ਸਰਕਾਰ ਅਤੇ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਜੇਕਰ ਲੋਕਾਂ ਦੀ ਗੱਲ ਉਨ੍ਹਾਂ ਦੇ ਪਿੰਡ ਵਿੱਚ ਆ ਕੇ ਸੁਣੀ ਜਾਵੇ ਤਾਂ ਸਮੱਸਿਆਵਾਂ ਦਾ ਹੱਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਲੋਕਾਂ ਨਾਲ ਬੈਠ ਕੇ ਇਹ ਸਮਝਣਾ ਵੀ ਹੈ ਕਿ ਵਿਕਾਸ ਦੇ ਮਾਮਲੇ ਵਿੱਚ ਪਿੰਡ ਦੀਆਂ ਮੁੱਖ ਤਰਜੀਹਾਂ ਕੀ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!