ਐੱਸ.ਆਈ.ਆਰ. ਵਿਚ ਅਨਮੈਪਡ ਵੋਟਰਾਂ ਦੀ ਵਿਸ਼ੇਸ਼ ਸੁਣਵਾਈ 24 ਅਗਸਤ ਤੋਂ

ਸਰਦੂਲਗੜ੍ਹ, 21 ਅਗਸਤ ( ਸੂਤਰ )

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਵਿਧਾਨ ਸਭਾ ਹਲਕਾ 097-ਸਰਦੂਲਗੜ੍ਹ ਦੇ ਵੋਟਰ ਜਿੰਨ੍ਹਾਂ ਦਾ ਸਾਲ 2003 ਦਾ ਰਿਕਾਰਡ ਨਹੀਂ ਮਿਲਿਆ ਸੀ (ਅਨਮੈਪਡ ਵੋਟਰ), ਉਨ੍ਹਾਂ ਦੀ ਸੁਣਵਾਈ ਲਈ ਨੋਟਿਸ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਇਹ ਸੁਣਵਾਈ, ਵਿਧਾਨ ਸਭਾ ਹਲਕਾ 097-ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਸਾਂਝੀਆਂ ਥਾਵਾ ‘ਤੇ 24 ਅਗਸਤ ਤੋਂ 03 ਸਤੰਬਰ, 2026 ਤੱਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਵਧੀਕ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਹਲਕੇ ਦੇ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪ੍ਰਾਪਤ ਹੋਏ ਨੋਟਿਸ ਅਨੁਸਾਰ ਨਿਰਧਾਰਿਤ ਮਿਤੀ, ਸਮੇਂ ਅਤੇ ਸਥਾਨ ‘ਤੇ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਸੁਣਵਾਈ ਲਈ ਜ਼ਰੂਰ ਪਹੁੰਚਣ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਨਿਯਮਾਂ ਦੀ ਵਧੇਰੇ ਜਾਣਕਾਰੀ ਲਈ Chief Electoral Officer, Punjab (https://www.ceopunjab.gov.in/) ਦੀ ਵੈੱਬਸਾਈਟ ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।



