Uncategorized

ਜੀਵਨਜੋਤ ਪ੍ਰੋਜੈਕਟ ਤਹਿਤ 05 ਅਤੇ 06 ਸਤੰਬਰ ਨੂੰ ਲੁਧਿਆਣਾ ਵਿੱਚ ਵਿਸ਼ੇਸ਼ ਰੇਡ ਮੁਹਿੰਮ, 4 ਬੱਚੇ ਰੈਸਕਿਊ

ਲੁਧਿਆਣਾ 7 ਸਤੰਬਰ ( ਸੂਤਰ )


ਜੀਵਨਜੋਤ ਪ੍ਰੋਜੈਕਟ ਤਹਿਤ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸ. ਗੁਰਮੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਜੀ ਦਿਸ਼ਾ-ਨਿਰਦੇਸ਼ਾਂ ‘ਤੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਰੇਡ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ, ਘੰਟਾ ਘਰ, ਜਲੰਧਰ ਬਾਈਪਾਸ, ਵਿਸ਼ਵਨਾਥ ਚੌਂਕ ਅਤੇ ਜਮਾਲਪੁਰ ਚੌਂਕ ਸਮੇਤ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਨੂੰ ਕਵਰ ਕੀਤਾ ਗਿਆ। ਮੁਹਿੰਮ ਦੌਰਾਨ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਕੁੱਲ 4 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਸਨਮੁੱਖ ਪੇਸ਼ ਕਰਕੇ, ਜੇ.ਜੇ. ਐਕਟ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਵਿਸ਼ੇਸ਼ ਰੇਡ ਮੁਹਿੰਮ ਅਗਵਾਈ ਸ਼੍ਰੀਮਤੀ ਰਸ਼ਮੀ, ਜ਼ਿਲ੍ਹਾ
ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਜੀ ਕੀਤੀ , ਜਿਸ ਵਿੱਚ ਸਿਨਾਕਸ਼ੀ ਰਾਣੇ, ਜੋਤੀ, ਕਮਲਜੀਤ ਕੌਰ, ਸ਼ਰਦ ਸੂਦ, ਸੰਦੀਪ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਰਾਜਿੰਦਰ ਸਿੰਘ ਨੇ ਭਾਗ ਲਿਆ। ਇਸ ਤੋਂ ਇਲਾਵਾ ਚਾਈਲਡ ਹੈਲਪਲਾਈਨ ਟੀਮ ਦੀ ਰੀਤੂ ਸੂਦ ਅਤੇ ਭੁਪਿੰਦਰ ਸਿੰਘ (DCPO ਸਟਾਫ) ਵੀ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੁਹਿੰਮ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਹਿਯੋਗ ਦਿੱਤਾ ਗਿਆ।

ਰੇਡ ਦੌਰਾਨ ਰੈਸਕਿਊ ਕੀਤੇ ਗਏ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਸਬੰਧੀ ਅਗਲੀ ਲੋੜੀਂਦੀ ਕਾਰਵਾਈ ਨਿਰਧਾਰਤ ਕਾਨੂੰਨੀ ਨਿਯਮਾਂ, ਪ੍ਰੋਟੋਕੋਲ ਅਤੇ ਬਾਲ ਸੁਰੱਖਿਆ ਪ੍ਰਬੰਧਾਂ ਅਨੁਸਾਰ ਕੀਤੀ ਜਾ ਰਹੀ ਹੈ। ਜੀਵਨਜੋਤ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਦਾਨ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ, ਸੁਰੱਖਿਆ ਅਤੇ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਤਰਜੀਹ ਦਿੰਦਿਆਂ ਅਜਿਹੀਆਂ ਰੇਡਾਂ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ।

Related Articles

Leave a Reply

Your email address will not be published. Required fields are marked *

Back to top button
error: Content is protected !!