Uncategorized

ਮਿਸ਼ਨ ਕਲੀਨ ਪੰਜਾਬ ਦੇ 13ਵੇਂ ਦਿਨ ਵੀ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ

ਮਾਲੇਰਕੋਟਲਾ, 10 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਦੇ 13ਵੇਂ ਦਿਨ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਥਾਨਕ ਸਫੈਦੇਆਂ ਵਾਲੇ ਡਿਪੂ ਤੋਂ ਲੁਧਿਆਣਾ ਬਾਈਪਾਸ ਰੋਡ ਤੱਕ ਸੜਕ ਦੀਆਂ ਦੋਵੇਂ ਸਾਈਡਾਂ ਦੀ ਵਿਸ਼ੇਸ਼ ਸਫਾਈ ਕਰਵਾਈ ਗਈ। ਸਫਾਈ ਦੌਰਾਨ ਸੜਕਾਂ ਦੇ ਕਿਨਾਰਿਆਂ ’ਤੇ ਪਏ ਕੂੜੇ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਇਆ ਗਿਆ।

ਇਸ ਮੌਕੇ ਨਗਰ ਕੌਂਸਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫਾਈ ਬਣਾਈ ਰੱਖਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ 4 ਪ੍ਰਕਾਰ ਦੇ ਅਲੱਗ- ਅਲੱਗ ਡਸਟਬਿਨਾਂ ਦੀ ਵਰਤੋਂ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜਾ ਸੜਕਾਂ, ਖਾਲੀ ਥਾਵਾਂ ਜਾਂ ਜਨਤਕ ਸਥਾਨਾਂ ’ਤੇ ਨਾ ਸੁੱਟਣ ਅਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ।

ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀ, ਸਵੱਛ ਭਾਰਤ ਮਿਸ਼ਨ ਦੀ ਟੀਮ ਅਤੇ ਪੈਸਕੋ ਦੇ ਸੁਪਰਵਾਈਜ਼ਰ ਹਾਜ਼ਰ ਸਨ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਫਾਈ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਹੋਰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸ਼ਹਿਰ ਨੂੰ ਸਾਫ਼, ਸੁੰਦਰ ਤੇ ਸਵੱਛ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!