15 ਤੋਂ 29 ਸਾਲ ਦੇ ਨੌਜਵਾਨ ‘ਵਿਕਸਿਤ ਭਾਰਤ ਕਵਿਜ਼’ ਵਿੱਚ ਲੈਣ ਭਾਗ

ਬਠਿੰਡਾ, 12 ਸਤੰਬਰ ( ਸੂਤਰ )

ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਨੌਜਵਾਨਾਂ ਨੂੰ ਵਿਕਸਿਤ ਭਾਰਤ @2047 ਦੇ ਨਿਰਮਾਣ ਨਾਲ ਜੋੜਨ ਦੇ ਮੰਤਵ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਰਾਸ਼ਟਰੀ ਪੱਧਰੀ ਸਮਾਗਮ 10 ਤੋਂ 12 ਜਨਵਰੀ 2027 ਤੱਕ ਨਵੀਂ ਦਿੱਲੀ ਵਿਖੇ ਹੋਵੇਗਾ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਮਿਸ਼ਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਪਹਿਲਾ ਪੜਾਅ “ਵਿਕਸਿਤ ਭਾਰਤ ਕਵਿਜ਼ ਹੈ, ਜੋ 17 ਅਗਸਤ 2026 ਤੋਂ 30 ਸਤੰਬਰ 2026 ਤੱਕ ਮਾਈ ਭਾਰਤ ਪੋਰਟਲ ’ਤੇ ਆਨਲਾਈਨ ਕਰਵਾਇਆ ਜਾ ਰਿਹਾ ਹੈ। ਕਵਿਜ਼ ਵਿੱਚ ਕੁੱਲ 20 ਬਹੁ-ਵਿਕਲਪੀ ਪ੍ਰਸ਼ਨ ਹੋਣਗੇ, ਜਿਨ੍ਹਾਂ ਨੂੰ ਹੱਲ ਕਰਨ ਲਈ 10 ਮਿੰਟ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੇਸ਼ ਭਰ ਦੇ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨ, ਜੋ 17 ਅਗਸਤ 2026 ਨੂੰ ਨਿਰਧਾਰਤ ਉਮਰ ਸੀਮਾ ਦੇ ਅੰਦਰ ਆਉਂਦੇ ਹਨ, ਇਸ ਕਵਿਜ਼ ਵਿੱਚ ਭਾਗ ਲੈ ਸਕਦੇ ਹਨ।

ਕਵਿਜ਼ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਅਗਲੇ ਪੜਾਅ ਵਜੋਂ ਵਿਕਸਿਤ ਭਾਰਤ ਏਸੈ ਚੇਲੈਂਜ, ਡਿਸਟ੍ਰਿਕਟ ਚੈਂਪੀਅਨਸ਼ਿਪ ਸਟੇਟ ਅਤੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਅੱਗੇ ਵਧਣ ਦਾ ਮੌਕਾ ਮਿਲੇਗਾ। ਇਸ ਰਾਹੀਂ ਨੌਜਵਾਨਾਂ ਨੂੰ ਆਪਣੇ ਵਿਚਾਰਾਂ, ਗਿਆਨ ਅਤੇ ਲੀਡਰਸ਼ਿਪ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਰਾਸ਼ਟਰੀ ਪੱਧਰ ਦਾ ਮੰਚ ਪ੍ਰਦਾਨ ਕੀਤਾ ਜਾਵੇਗਾ।
ਮੇਰਾ ਯੁਵਾ ਭਾਰਤ ਬਠਿੰਡਾ ਵੱਲੋਂ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ, ਵਿਦਿਆਰਥੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਆਨਲਾਈਨ ਕਵਿਜ਼ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।

ਨੌਜਵਾਨ ਮਾਈ ਭਾਰਤ ਪੋਰਟਲ (mybharat.gov.in) ’ਤੇ ਜਾ ਕੇ ਰਜਿਸਟ੍ਰੇਸ਼ਨ ਅਤੇ ਕਵਿਜ਼ ਵਿੱਚ ਭਾਗ ਲੈ ਸਕਦੇ ਹਨ। ਮਾਈ ਭਾਰਤ ’ਤੇ ਪਹਿਲਾਂ ਤੋਂ ਰਜਿਸਟਰਡ ਨੌਜਵਾਨਾਂ ਨੂੰ ਮੁੜ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੈ। ਨੌਜਵਾਨ ਗਿਆਨ, ਵਿਚਾਰ ਅਤੇ ਲੀਡਰਸ਼ਿਪ ਨਾਲ ਵਿਕਸਿਤ ਭਾਰਤ ਦੇ ਸੰਕਲਪ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।


