Uncategorized

ਆਮ ਆਦਮੀ ਪਾਰਟੀ ਦੀਆਂ ਲੋਕ-ਹਿੱਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 150 ਗੁੱਜਰ ਪਰਿਵਾਰ ‘ਆਪ’ ਵਿੱਚ ਸ਼ਾਮਲ

ਡਾ. ਸਵਰਨ ਸਲਾਰੀਆ ਨੇ ਨਵੇਂ ਪਰਿਵਾਰਕ ਮੈਂਬਰਾਂ ਦਾ ਕੀਤਾ ਸਨਮਾਨ

ਪਠਾਨਕੋਟ 17 ਸਤੰਬਰ ( ਸੂਤਰ )


ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪਿੰਡ ਰਾਣੀਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਗੁੱਜਰ ਭਾਈਚਾਰੇ ਨਾਲ ਸਬੰਧਤ ਕਰੀਬ 150 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ’ਤੇ ਪਿੰਡ ਰਾਣੀਪੁਰ ਦੇ ਚੇਅਰਮੈਨ ਬਰਸ਼ਾਤ ਅਲੀ ਗੁੱਜਰ ਦੀ ਅਗਵਾਈ ਹੇਠ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਜਾਨਪੁਰ ਡਾ. ਸਵਰਨ ਸਲਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਪਰਿਵਾਰਕ ਮੈਂਬਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

ਡਾ. ਸਲਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿੱਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੁੱਜਰ ਭਾਈਚਾਰੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ’ਤੇ ਡਾ. ਸਵਰਨ ਸਲਾਰੀਆ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਪਰਿਵਾਰਕ ਮੈਂਬਰਾਂ ਨੂੰ ਸਰੋਪੇ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁੱਜਰ ਭਾਈਚਾਰੇ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਵੱਲੋਂ ਡਾ. ਸਵਰਨ ਸਲਾਰੀਆ ਦਾ ਧੰਨਵਾਦ ਵੀ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!