Uncategorized

ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼

ਖੇਡ ਮੈਦਾਨਾਂ ਤੋਂ ਕੌਮਾਂਤਰੀ ਪੱਧਰ ਤੱਕ ਪਹੁੰਚਣਗੇ ਪੰਜਾਬ ਦੇ ਨੌਜਵਾਨ: ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ, 7 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ।


ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਾਡੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਅਤੇ ਖੇਡ ਮੈਦਾਨਾਂ ਤੋਂ ਹੀ ਬੱਚੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ – 2026’ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹੇਗੀ ਅਤੇ ਪੰਜਾਬ ਮੁੜ ਹੱਸਦਾ-ਵੱਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ।

ਵਿਧਾਇਕ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿੱਚ ਇੱਕ ਵਾਰ ਫਿਰ ਖੇਡਾਂ ਪ੍ਰਤੀ ਉਤਸ਼ਾਹ ਅਤੇ ਸਰਗਰਮੀ ਦਾ ਮਾਹੌਲ ਪੈਦਾ ਕੀਤਾ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਬੇਮਿਸਾਲ ਕਾਬਲੀਅਤ ਹੈ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਸਹੀ ਮੰਚ ਦੀ ਲੋੜ ਸੀ, ਜੋ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਦੌਰਾਨ ਸੀਤਾ ਗਰਾਮਰ ਸਕੂਲ ਦੇ ਬੱਚਿਆਂ ਵੱਲੋਂ ਗਿੱਧਾ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਨ੍ਹਾਂ ਬਲਾਕ ਪੱਧਰੀ ਖੇਡਾਂ ਦੌਰਾਨ ਐਥਲੈਟਿਕਸ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਦੇ ਲੜਕੀਆਂ ਦੇ ਵਰਗ ਵਿੱਚ ਅਲੀਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 60 ਮੀਟਰ ਦੌੜ ਦੇ ਲੜਕਿਆਂ ਦੇ ਵਰਗ ਵਿੱਚ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਖੇਡ ਸਹੁੰ ਵੀ ਚੁਕਾਈ ਗਈ। ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੋਂ ਅੱਗੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ ਮਾਨਵਜੀਤ ਸਿੰਘ, ਜਿਲਾ ਖੇਡ ਅਫਸਰ ਕੁਲਦੀਪ ਚੁੱਘ ਹਾਜਰ ਰਹੇ।

Related Articles

Leave a Reply

Your email address will not be published. Required fields are marked *

Back to top button
error: Content is protected !!