ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਚਾਰ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦਾ ਦੂਜਾ ਦਿਨ ਉਤਸ਼ਾਹ ਨਾਲ ਸੰਪੰਨ

ਪਟਿਆਲਾ, 08 ਸਤੰਬਰ ( ਸੂਤਰ )

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਦੂਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਦੂਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ।



ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਦੂਸਰੇ ਦਿਨ ਪੋਲੋ ਗਰਾਊਂਡ ਪਟਿਆਲਾ ਵਿਖੇ ਪਟਿਆਲਾ ਸ਼ਹਿਰੀ ਬਲਾਕ ਦੀਆਂ ਹੋ ਰਹੀਆਂ ਖੇਡਾਂ ਵਿੱਚ ਸ੍ਰੀ ਹਰਪਾਲ ਜੁਨੇਜਾ, ਚੇਅਰਮੈਨ ਪੀ.ਆਰ.ਟੀ.ਸੀ. ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਹੀ ਬਲਾਕ ਨਾਭਾ ਵਿਖੇ ਜੱਸੀ ਸੋਹੀਆਂ, ਚੇਅਰਮੈਨ ਨਾਭਾ ਇੰਮਪਰੂਵਮੈਂਟ ਟਰੱਸਟ ਨੇ ਬਲਾਕ ਪੱਧਰੀ ਖੇਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ।

ਬਲਾਕ ਪਟਿਆਲਾ ਦਿਹਾਤੀ ਉਮਰ ਵਰਗ ਅੰਡਰ -17 ਲੜਕਿਆਂ ਵਿੱਚ ਆਜਾਦ ਫੁੱਟਬਾਲ ਕਲੱਬ ਦੀ ਟੀਮ ਨੇ ਅਕਾਲ ਅਕੈਡਮੀ ਸਕੂਲ ਦੀ ਟੀਮ ਨੂੰ 6/0 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਵਾਲੀਬਾਲ ਅੰਡਰ-14 ਲੜਕਿਆਂ ਵਿੱਚ ਨੰਦਪੁਰ ਸੇਖੋਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿੱਚ ਨੰਦਪੁਰ ਸੇਖੋਂ ਨੇ ਪਹਿਲਾ ਸਥਾਨ, ਮਲਟੀਪਰਪਜ ਸਕੂਲ ਦੀ ਟੀਮ ਨੇ ਦੂਸਰਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਅਤੇ ਰੋੜਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 21-30 ਲੜਕਿਆਂ ਵਿੱਚ ਇਲਾਇਟ ਕਲੱਹ ਨੇ ਪਹਿਲਾ ਸਥਾਨ ਅਤੇ ਫਿਜੀਕਲ ਕਾਲਜ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਬਲਾਕ ਪਟਿਆਲਾ ਸ਼ਹਿਰੀ ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕੀਆਂ ਵਿੱਚ ਪਹਿਲਾ ਸਥਾਨ ਕੋਚਿੰਗ ਸੈਂਟਰ ਏ ਪੋਲੋ ਗਰਾਊਂਡ ਨੇ, ਦੂਸਰਾ ਸਥਾਨ ਸਿਵਲ ਲਾਈਨਜ ਸਕੂਲ ਪਟਿਆਲਾ ਨੇ, ਤੀਸਰਾ ਸਥਾਨ ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਟੀਮ ਨੇ ਅਤੇ ਚੌਥਾ ਸਥਾਨ ਕੋਚਿੰਗ ਸੈਂਟਰ ਬੀ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਹਾਸਲ ਕੀਤਾ।

ਬਲਾਕ ਨਾਭਾ ਵਿਖੇ ਗੇਮ ਖੋ-ਖੋ ਉਮਰ ਵਰਗ ਅੰਡਰ – 21 ਲੜਕੀਆਂ ਵਿੱਚ ਨਵਨੀਤ ਪਬਲਿਕ ਸਕੂਲ ਨਰਮਾਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਵਿੱਚ ਸਾਧੋਹੇੜੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਮੈਨ ਅੰਡਰ-21, ਈਵੈਂਟ 1500 ਮੀਟਰ ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਸਿਮਰਨਜੀਤ ਸਿੰਘ



