Uncategorized

ਮਿਸ਼ਨ ਕਲੀਨ ਪੰਜਾਬ ਜਨਮ ਅਸ਼ਟਮੀ ਦੇ ਮੱਦੇਨਜ਼ਰ ਮਾਲੇਰਕੋਟਲਾ ਦੇ ਧਾਰਮਿਕ ਸਥਾਨਾਂ ਦੀ ਵਿਸ਼ੇਸ਼ ਸਫ਼ਾਈ

10 ਦਿਨਾਂ ਮਹਾਂ-ਸਫਾਈ ਅਭਿਆਨ’ ਦੇ ਸੱਤਵੇਂ ਦਿਨ ਮੰਦਰਾਂ ਦੁਆਲੇ ਸਫ਼ਾਈ ਦੇ ਨਾਲ ਚੂਨਾ-ਕਲੀ ਵੀ ਕਰਵਾਈ

ਮਾਲੇਰਕੋਟਲਾ, 4 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 10 ਰੋਜਾਂ ‘ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਅਭਿਆਨ ਦੇ ਸੱਤਵੇਂ ਦਿਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।


ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੈਨਟਰੀ ਅਫ਼ਸਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਨਗਰ ਕੌਂਸਲ ਦੀਆਂ ਸਫ਼ਾਈ ਟੀਮਾਂ ਵੱਲੋਂ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਕਰਵਾਈ ਗਈ। ਇਸ ਦੌਰਾਨ ਸ੍ਰੀ ਵਿਸ਼ਵਕਰਮਾ ਮੰਦਰ, ਸ੍ਰੀ ਵਾਲਮੀਕਿ ਮੰਦਰ, ਸ੍ਰੀ ਕਾਲੀ ਮਾਤਾ ਮੰਦਰ, ਸ੍ਰੀ ਹਨੁਮਾਨ ਮੰਦਰ, ਕੁੱਟੀ ਰੋਡ ਸਥਿਤ ਸ੍ਰੀ ਲਵ-ਕੁਸ਼ ਮੰਦਰ ਅਤੇ ਸ੍ਰੀ ਗੋਪਾਲ ਭਵਨ ਮੰਦਰ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਕਰਕੇ ਚੂਨਾ-ਕਲੀ ਪਵਾਈ ਗਈ।

ਇਸ ਮੌਕੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਵਿਵਸਥਾ ਨੂੰ ਸੁਚੱਜਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਸਫ਼ਾਈ ਟੀਮਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਦੀ ਸਹੀ ਸੰਭਾਲ ਲਈ ਚਾਰ ਪ੍ਰਕਾਰ ਦੇ ਡਸਟਬਿਨ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

ਸੈਨਟਰੀ ਅਫ਼ਸਰ ਪਰਮਜੀਤ ਸਿੰਘ ਨੇ ਕਿਹਾ ਕਿ ਧਾਰਮਿਕ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ‘10 ਦਿਨਾਂ ਮਹਾਂ-ਸਫਾਈ ਅਭਿਆਨ’ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ-ਕਰਮਚਾਰੀ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੀ ਮੌਜੂਦ ਰਹੀ।

Related Articles

Leave a Reply

Your email address will not be published. Required fields are marked *

Back to top button
error: Content is protected !!