Uncategorized

ਜਸਵਿੰਦਰ ਸਿੰਘ ਸੰਘੇੜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਐਮਪੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੇਅਰਮੈਨ ਜਸਵਿੰਦਰ ਸਿੰਘ ਕਿਸਾਨਾਂ ਤੇ ਆੜ੍ਹਤੀਆਂ ਦੀ ਭਲਾਈ ਲਈ ਲਗਾਤਾਰ ਰਹਿਣਗੇ ਯਤਨਸ਼ੀਲ: ਮੀਤ ਹੇਅਰ

ਬਰਨਾਲਾ 6 ਸਤੰਬਰ ( ਸੂਤਰ )


ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਚ ਸ. ਜਸਵਿੰਦਰ ਸਿੰਘ ਸੰਘੇੜਾ ਨੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਓਹਨਾਂ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੂੰ ਜਿੱਥੇ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈ ਦਿੱਤੀ, ਓਥੇ ਵਿਸ਼ਵਾਸ ਪ੍ਰਗਟਾਵਾ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਬਿਹਤਰ ਤਾਲਮੇਲ ਬਿਠਾਉਂਦੇ ਹੋਏ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਮਜ਼ਬੂਤੀ ਅਤੇ ਤਨਦੇਹੀ ਨਾਲ ਸੰਭਾਲਣਗੇ।

ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਆਮ ਘਰਾਂ ਦੇ ਮਿਹਨਤੀ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਜਸਵਿੰਦਰ ਸਿੰਘ ਸੰਘੇੜਾ ਵੀ ਮਿਹਨਤੀ ਵਰਕਰ ਅਤੇ ਇਮਾਨਦਾਰ ਇਨਸਾਨ ਹਨ ਜੋ ਕਿ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ ਕਿਉੰਕਿ ਓਹ ਆਪ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਤੋਂ ਭਲੀਭਾਂਤੀ ਜਾਣੂ ਹਨ।

ਇਸ ਮੌਕੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੇ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਸੰਭਾਲਣਗੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਾਜ਼ਰ ਤੇ ਯਤਨਸ਼ੀਲ ਰਹਿਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!