Uncategorized

ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲਾ ਮਾਲੇਰਕੋਟਲਾ ‘ਚ ਸਫਾਈ ਮੁਹਿੰਮ ਲਗਾਤਾਰ ਜਾਰੀ

ਸਫਾਈ ਅਭਿਆਨ ਦੇ 14ਵੇਂ ਦਿਨ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਫਾਈ ਕਰਵਾਈ

ਮਾਲੇਰਕੋਟਲਾ, 11 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਸਫਾਈ ਅਭਿਆਨ ਦੇ 14ਵੇਂ ਦਿਨ ਜ਼ਿਲਾ ਮਾਲੇਰਕੋਟਲਾ ਵਿਖੇ ਨਗਰ ਕੌਂਸਲ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਸਫਾਈ ਕਾਰਜ ਕਰਵਾਏ ਗਏ।

ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਨਾਭਾ ਰੋਡ, ਚੁੰਗੀ ਕਿਲ੍ਹਾ ਰਹਿਮਤਗੜ੍ਹ ਅਤੇ ਛੋਟੀ ਈਦਗਾਹ ਰੋਡ ਦੇ ਖੇਤਰ ਵਿੱਚ ਸਫਾਈ ਕਰਵਾਈ ਗਈ। ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫਾਈ ਬਰਕਰਾਰ ਰੱਖਣ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਚਾਰ ਪ੍ਰਕਾਰ ਦੇ ਡਸਟਬਿਨ ਲਗਾਉਣ ਅਤੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸੇ ਤਰ੍ਹਾਂ ਨਗਰ ਕੌਂਸਲ ਅਹਿਮਦਗੜ੍ਹ ਵੱਲੋਂ ਪ੍ਰੀ.ਐਮ.ਸ਼੍ਰੀ ਹਾਈ ਸਕੂਲ, ਅਹਿਮਦਗੜ੍ਹ ਦੇ ਆਸ- ਪਾਸ ਦੇ ਇਲਾਕੇ ਅਤੇ ਨਗਰ ਪੰਚਾਇਤ ਅਮਰਗੜ੍ਹ ਵੱਲੋਂ ਪੁਲਿਸ ਸਟੇਸ਼ਨ ਤੋਂ ਝੂੰਦਾਂ ਦਰਵਾਜ਼ੇ ਤੱਕ ਸਫਾਈ ਕਰਵਾਈ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਦੀ ਸਫਾਈ ਬਣਾਈ ਰੱਖਣ ਅਤੇ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਡਸਟਬਿਨਾਂ ਵਿੱਚ ਪਾਉਣ ਲਈ ਅਪੀਲ ਕੀਤੀ ਗਈ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫਲ ਬਣਾਉਣ ਲਈ ਉਹ ਆਪਣੇ ਆਲੇ-ਦੁਆਲੇ ਦੀ ਸਫਾਈ ਪ੍ਰਤੀ ਜਾਗਰੂਕ ਰਹਿਣ ਅਤੇ ਕੂੜਾ-ਕਰਕਟ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ 4 ਵੱਖ- ਵੱਖ ਡਸਟਬਿਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਸਵੱਛ ਬਣਾਇਆ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!