Uncategorized

ਸਰਕਾਰੀ ਤਸ਼ੱਦਦ ਅਤੇ ਲੋਕਾਂ ਦੀ ਆਵਾਜ਼ ਦਬਾਉਣ ਦੇ ਖ਼ਿਲਾਫ਼ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ

ਪਟਿਆਲਾ 11 ਸਤੰਬਰ ( ਸੂਤਰ )


ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਪੁਲਿਸੀ ਤਸ਼ੱਦਦ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।


ਇਹ ਪ੍ਰਦਰਸ਼ਨ ਸ਼ੇਰੋਂ ਪਿੰਡ ਦੇ ਮੋਹਨਜੀਤ ‘ਤੇ ਹੋਏ ਕਥਿਤ ਅਣਮਨੁੱਖੀ ਪੁਲਿਸ ਤਸ਼ੱਦਦ ਅਤੇ ਗੁਲਜ਼ਾਰ ਸਿੰਘ ਨੂੰ ਖੁਦਖੁਸ਼ੀ ਲਈ ਮਜਬੂਰ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। ਵਿਦਿਆਰਥੀ ਜਥੇਬੰਦੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਲਵੇ, ਹਰਪਾਲ ਚੀਮਾ ‘ਤੇ ਪਰਚਾ ਦਰਜ ਕਰੇ ਅਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।


ਸਵਾਲ ਪੁੱਛਣਾ, ਆਪਣੀ ਗੱਲ ਰੱਖਣਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ। ਕਿਸੇ ਵੀ ਵਿਅਕਤੀ ਨੂੰ ਆਪਣੀ ਆਵਾਜ਼ ਬੁਲੰਦ ਕਰਨ ਕਾਰਨ ਡਰਾਉਣਾ, ਧਮਕਾਉਣਾ ਜਾਂ ਤਸ਼ੱਦਦ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਦੀ ਸਰਕਾਰ ਹੰਕਾਰ ਚੁੱਕੀ ਹੈ, ਉਹ ਸਮਾਂ ਹੁਣ ਦੂਰ ਨਹੀਂ ਜਦੋਂ ਲੋਕ ਆਪ ਸਰਕਾਰ ਨੂੰ ਸੱਤਾ ਵਿੱਚੋਂ ਬਾਹਰ ਕੱਢ ਮਾਰਨਗੇ।

Related Articles

Leave a Reply

Your email address will not be published. Required fields are marked *

Back to top button
error: Content is protected !!