ਵਿਆਹ ਪੁਰਬ ਸਮਾਗਮ- ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਹੈਲਪ ਡੈਸਕ ਸਥਾਪਿਤ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ- ਕਮਿਸ਼ਨਰ ਨਗਰ ਨਿਗਮ ਬਟਾਲਾ

ਬਟਾਲਾ,14 ਸਤੰਬਰ ( ਸੂਤਰ )

ਬਟਾਲਾ ਵਿਖੇ 18 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ ‘ਤੇ ਤਿਆਰੀਆਂ ਜਾਰੀ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਕਮਿਸ਼ਨਰ ਨਗਰ ਨਿਗਮ ਬਟਾਲਾ -ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਗੁਰਸਿਮਰਨ ਸਿੰਘ ਨੇ ਢਿੱਲੋਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਭਾਗਾਂ ਵਲੋਂ ਕੰਮ ਕੀਤੇ ਜਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ ਤਾਂ ਜੋ ਜੇਕਰ ਕਿਸੇ ਵਿਅਕਤੀ ਨੂੰ ਸਟਰੀਟ ਲਾਈਟਾਂ, ਸੀਵਰੇਜ ਜਾਂ ਸਫ਼ਾਈ ਨੂੰ ਲੈ ਕੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਤੁਰੰਤ ਹੱਲ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਸਟਰੀਟ ਲਾਈਟਾਂ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਅਮਨਦੀਪ ਸਿੰਘ ਜੀ ਈ ਦੇ ਮੋਬਾਇਲ ਨੰਬਰ 99912- 18880 ‘ਤੇ ਸੰਪਰਕ ਕਰ ਸਕਦੇ ਹਨ। ਸੀਵਰੇਜ਼ ਦੀ ਸਮੱਸਿਆ ਹੋਵੇ ਤਾਂ ਅਮਨ ਕੂਮਾਰ ਜੀ ਈ ਦੇ ਮੋਬਾਈਲ ਨੰਬਰ 88377- 96662 ਜਾਂ ਹਰਮਨ ਸਿੰਘ ਸੁਪਰਵਾਈਜ਼ਰ ਦੇ ਮੋਬਾਇਲ ਨੰਬਰ 84275-66323 ਅਤੇ ਸਫ਼ਾਈ ਦੀ ਸਮੱਸਿਆ ਲਈ ਜਗਦੀਪ ਸਿੰਘ ਸੀ ਐੱਸ ਓ ਦੇ ਮੋਬਾਇਲ ਨੰਬਰ 80516- 01628 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।



