Uncategorized

ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦੀ ਸਮੀਖਿਆ

ਸ਼ਹੀਦ ਭਗਤ ਸਿੰਘ ਨਗਰ, 16 ਸਤੰਬਰ ( ਸੂਤਰ )


ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ. ਤੁਸ਼ਾਰ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੰਵੇਦਨਸ਼ੀਲਤਾ ਮੈਪਿੰਗ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ, ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਹਲਕਿਆਂ ਅਤੇ ਖਰਚਾ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਧਾਨ ਸਭਾ ਚੋਣਾਂ-2022 ਅਤੇ ਲੋਕ ਸਭਾ ਚੋਣਾਂ-2024 ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਦਿਆਂ ਆਗਾਮੀ ਚੋਣਾਂ ਲਈ ਲੋੜੀਂਦੀ ਜਾਣਕਾਰੀ ਨੂੰ ਅਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਸੰਵੇਦਨਸ਼ੀਲਤਾ ਦਾ ਮੁਲਾਂਕਣ ਨਿਰਧਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ, ਤਾਂ ਜੋ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਲਈ ਸੁਰੱਖਿਅਤ ਅਤੇ ਸੁਚਾਰੂ ਮਤਦਾਨ ਦਾ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪਿਛਲੀਆਂ ਚੋਣਾਂ ਦੇ ਤਜਰਬਿਆਂ, ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਹੋਰ ਸਬੰਧਤ ਤੱਥਾਂ ਦਾ ਅਧਿਐਨ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦੀ ਪਛਾਣ ਇੱਕ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਤਹਿਤ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਸੰਭਾਵਿਤ ਖਤਰਿਆਂ ਦਾ ਸਮੇਂ ਸਿਰ ਮੁਲਾਂਕਣ ਕੀਤਾ ਜਾਂਦਾ ਹੈ। ਇਸ ਲਈ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਬਿਹਤਰ ਤਾਲਮੇਲ ਜ਼ਰੂਰੀ ਹੈ।

ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸੁਪਰਵਾਈਜ਼ਰਾਂ ਅਤੇ ਸਬੰਧਤ ਥਾਣਾ ਮੁਖੀਆਂ ਨਾਲ ਸਾਂਝੀਆਂ ਮੀਟਿੰਗਾਂ ਕਰਕੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ ਅਤੇ ਖਰਚਾ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਕਾਰਵਾਈ ਮੁਕੰਮਲ ਕਰਨ। ਇਸ ਦੇ ਨਾਲ ਹੀ ਲੋੜ ਅਨੁਸਾਰ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਚੋਣੀ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ

Related Articles

Leave a Reply

Your email address will not be published. Required fields are marked *

Back to top button
error: Content is protected !!