Uncategorized

ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ 20 ਸਤੰਬਰ ( ਸੂਤਰ )


ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਲਈ ਜ਼ਿਲ੍ਹੇ ਦੀਆਂ ਸਾਰੀਆਂ 78 ਰੈਗੂਲਰ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਵਾਰ 10.84 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਸ਼੍ਰੀ ਵਾਲੀਆ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਤੈਅ ਮਾਪਦੰਡ ਅਨੁਸਾਰ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ।

ਉਨ੍ਹਾਂ ਕਿਸਾਨਾਂ ਨੂੰ ਵੀ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖ਼ਰੀਦ ਹੋ ਸਕੇਗੀ ਅਤੇ ਉਹ ਬਿਨਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ, ਜਿਸ ਦੀ ਪਾਲਣਾ ਯਕੀਨੀ ਬਣਾਈ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!