‘ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ’ ਤਹਿਤ ਹੁਣ ਤੱਕ ਮਾਲੇਰਕੋਟਲਾ ਵਿਖੇ ਕਰੀਬ 400 ਮੀਟਿਰਕ ਟਨ ਕੁੜਾ ਚੁਕਿਆ ਜਾ ਚੁੱਕਾ ਹੈ- ਚੰਦਰ ਪ੍ਰਕਾਸ ਵਧਵਾ
ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਮਾਲੇਰਕੋਟਲਾ ਸਹਿ਼ਰ ਵਿਖੇ ਸਫਾਈ ਮੁਹਿੰਮ ਜੰਗੀ ਪੱਧਰ ਤੇ ਜਾਰੀ

ਮਾਲੇਰਕੋਟਲਾ 01 ਸਤੰਬਰ ( ਸੂਤਰ )


ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਮਾਲੇਰਕੋਟਲਾ ਸਹਿ਼ਰ ਵਿਖੇ ਸਫਾਈ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਹੁਣ ਤੱਕ ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਤੋਂ ਕਰੀਬ 400 ਮੀਟਿਰਕ ਟਨ ਕੁੜਾ ਚੁਕਿਆ ਜਾ ਚੁੱਕਾ ਹੈ। ਇਸ ਗੱਲ ਦੀ ਜਾਣਕਾਰੀ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਚੋਥੇ ਦਿਨ ਸਥਾਨਕ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਨਗਰ ਕੌਂਸਲ ਦੀ ਟੀਮ ਅਤੇ ਸਫਾਈ ਸੇਵਕਾਂ ਦੇ ਸਹਿਯੋਗ ਨਾਲ ਸੱਠਾ ਚੌਂਕ, ਬਿਜਲੀ ਘਰ ਰੋਡ ਤੋਂ ਬੱਸ ਸਟੈਂਡ ਨੂੰ ਜਾਂਦੀਆਂ ਸਮੂਹ ਸੜਕਾਂ ਅਤੇ ਖਾਲੀ ਪਲਾਟਾਂ ਦੀ ਸਾਫ ਸਫਾਈ ਕਰਵਾਈ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਗਰ ਕੌਂਸਲ ਸ਼ਹਿਰੀ ਖੇਤਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੈਨਟਰੀ ਇੰਸਪੈਕਟਰ ਪਰਮਜੀਤ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਛਾਣੇ ਗਏ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਉੱਥੇ ਮੁੜ ਕੂੜਾ ਇਕੱਠਾ ਨਾ ਹੋਣ ਦੇਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮੈਨਪਾਵਰ, ਮਸ਼ੀਨਰੀ ਅਤੇ ਵਾਹਨ ਤਾਇਨਾਤ ਕੀਤੇ ਗਏ ਹਨ।

ਸੈਨਟਰੀ ਇੰਸਪੈਕਟਰ ਪਰਮਜੀਤ ਇਲਾਕਾ ਨਿਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ ਸਫਾਈ ਰੱਖਣ ਤੇ ਚਾਰ ਪ੍ਰਕਾਰ ਦੇ ਡਸਟਬਿਨ ਲਗਾਉਣ ਸਬੰਧੀ ਅਪੀਲ ਕਰਦਿਆ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।




