Uncategorized

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਸਕੱਤਰ ਖੇਡ ਵਿਭਾਗ ਨੇ ਲਿਆ ਤਿਆਰੀਆਂ ਦਾ ਜਾਇਜਾ

ਬਠਿੰਡਾ, 3 ਸਤੰਬਰ ( ਸੂਤਰ )


ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2026” ਦਾ ਆਗਾਜ਼ ਕਰਨਗੇ। ਖੇਡਾਂ ਵਤਨ ਪੰਜਾਬ ਦੀਆਂ ਚ 16 ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਰਹੇ ਹਨ। ਇਹ ਜਾਣਕਾਰੀ ਸਕੱਤਰ ਖੇਡ ਵਿਭਾਗ ਪੰਜਾਬ ਸ੍ਰੀ ਵਰੁਣ ਰਜੂਮ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮਿਰ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਮਹਿਤਾ, ਚੇਅਰ ਨਗਰ ਸੁਧਾਰ ਟਰਸਟ ਸ੍ਰੀ ਜਤਿੰਦਰ ਭੱਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਕੱਤਰ ਖੇਡ ਵਿਭਾਗ ਪੰਜਾਬ ਸ੍ਰੀ ਵਰੁਣ ਰਜੂਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤਦਿਆਂ ਪ੍ਰਬੰਧਾਂ ਨੂੰ ਸਮੇਂ-ਸਿਰ ਮੁਕੰਮਲ ਕਰ ਲਿਆ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪ੍ਰੋਗਰਾਮ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ 4 ਸਤੰਬਰ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਮੌਕੇ 23 ਜ਼ਿਲ੍ਹਿਆਂ ਦੀਆਂ ਟੀਮਾਂ ਲੈਣਗੀਆਂ ਮਾਰਚ ਪਾਸਟ ਚ ਹਿੱਸਾ ਲੈਣਗੀਆਂ।

ਦੱਸਣਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਪ੍ਰੋਗਰਾਮ ਵਿੱਚ ਉਘੇ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੱਲੋਂ ਆਪਣੀ ਗਾਇਕੀ ਦੇ ਜੌਹਰ ਦਿਖਾਉਂਦਿਆਂ ਸ੍ਰੋਤਿਆਂ ਨੂੰ ਕੀਲਿਆ ਜਾਵੇਗਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਅਮਨਦੀਪ ਸਿੰਘ ਮਾਵੀ, ਐਸ.ਪੀ. ਹੈਡਕੁਆਰਟਰ ਸ਼੍ਰੀ ਜਗਦੀਸ਼ ਬਿਸ਼ਨੋਈ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!