Uncategorized

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਫਿਲੌਰ ਵਿਖੇ ਅਹਿਮ ਮੀਟਿੰਗ ਵਿੱਚ ਮਾਝਾ ਜ਼ੋਨ ਦੀ ਟੀਮ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 13 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਨਸ਼ਾ ਮੁਕਤੀ ਮੋਰਚੇ ਵੱਲੋਂ ਪੰਜਾਬ ਪੁਲਿਸ ਅਕੈਡਮੀ, ਫਿਲੌਰ (ਜਲੰਧਰ) ਵਿਖੇ ਇੱਕ ਅਹਿਮ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਤੋਂ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪਿਛਲੇ 551 ਦਿਨਾਂ ਦੌਰਾਨ ਨਸ਼ਿਆਂ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਅਤੇ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮਾਝਾ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਦਿਕਸ਼ਿਤ ਧਵਨ ਆਪਣੇ ਸਾਥੀਆਂ ਅਤੇ ਟੀਮ ਸਮੇਤ ਇਸ ਅਹਿਮ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰੇ ਵਿੱਚ ਭਾਗ ਲਿਆ।

ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਲਗਭਗ 15 ਹਜ਼ਾਰ ਵਾਰਡਾਂ ਅਤੇ ਪਿੰਡਾਂ ਤੱਕ ਪਹੁੰਚ ਕਰਕੇ VDC ਅਤੇ WDC ਰਾਹੀਂ ਲੋਕਾਂ ਨਾਲ ਮੀਟਿੰਗਾਂ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਪੰਜਾਬ ਭਰ ਤੋਂ ਨਸ਼ਾ ਮੁਕਤੀ ਮੋਰਚੇ ਦੇ ਅਸੈਂਬਲੀ ਕੋਆਰਡੀਨੇਟਰ, ਡਿਸਟ੍ਰਿਕਟ ਕੋਆਰਡੀਨੇਟਰ ਅਤੇ ਜ਼ੋਨ ਕੋਆਰਡੀਨੇਟਰ ਸ਼ਾਮਲ ਹੋਏ। ਇਸ ਤੋਂ ਇਲਾਵਾ ਲਗਭਗ 500 ਗੈਸਟ ਸਪੀਕਰਾਂ ਨੇ ਵੀ ਹਿੱਸਾ ਲਿਆ।

ਇਸ ਮੌਕੇ ਦਿਕਸ਼ਿਤ ਧਵਨ ਨੇ ਕਿਹਾ ਕਿ ਮਾਝਾ ਜ਼ੋਨ ਦੀ ਟੀਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੋਰਚੇ ਦੇ ਨੁਮਾਇੰਦੇ ਅਤੇ ਗੈਸਟ ਸਪੀਕਰ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਜਾਣਕਾਰੀ ਦੇਣਗੇ।

ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਪੰਜਾਬ ਸਟੇਟ ਅਬਜ਼ਰਵਰ ਆਸ਼ਿਤ ਕੁਮਾਰ, ਮਾਝਾ ਜ਼ੋਨ ਦੇ ਕੋਆਰਡੀਨੇਟਰ ਦਿਕਸ਼ਿਤ ਧਵਨ, ਚੂਸਪਿੰਦਰ ਚਾਹਲ, ਅੰਨੂ ਬੱਬਰ, ਅਤਿਨ ਅਗਨੀਹੋਤਰੀ, ਗਗਨ ਧਾਰੀਵਾਲ ਸਮੇਤ ਵੱਖ-ਵੱਖ ਜ਼ੋਨਾਂ ਦੇ ਕੋਆਰਡੀਨੇਟਰ, ਅਹੁਦੇਦਾਰ, ਗੈਸਟ ਸਪੀਕਰ ਅਤੇ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!