Uncategorized

ਐੱਸ.ਆਈ.ਆਰ : ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ 6 ਸਤੰਬਰ ਨੂੰ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ

ਬਠਿੰਡਾ 2 ਸਤੰਬਰ ( ਸੂਤਰ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਰਿਵੀਜ਼ਨ ਇੰਟੈਂਸਿਵ ਰਿਵੀਜ਼ਨ ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13.08.2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ। ਮਿਤੀ 13.08.2026 ਤੋਂ 12.09.2026 ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ www.voters.eci.gov.in ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਜਾਂ ਆਫਲਾਈਨ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦਫ਼ਤਰ ਅਤੇ ਬੀ.ਐਲ.ਓ. ਕੋਲ ਭਰੇ ਜਾ ਸਕਦੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਮ ਜਨਤਾ ਅਤੇ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਜਿਲ੍ਹੇ ਦੇ ਸਮੂਹ 3031 ਪੋਲਿੰਗ ਸਟੇਸ਼ਨਾਂ ਤੇ ਬੀ.ਐਲ.ਓਜ਼. ਦੁਆਰਾ 6 ਸਤੰਬਰ (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਸਮੂਹ ਬੀ.ਐਲ.ਓਜ਼. ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ।

ਸਪੈਸ਼ਲ ਕੈਂਪ ਦੌਰਾਨ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐਲ.ਓਜ਼. ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01.10.2026 ਦੇ ਆਧਾਰ ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣ ਲਈ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਜਾਣਕਾਰੀ ਲਈ ਵੋਟਰ ਹੈਲਪ ਲਾਈਨ ਟੋਲ ਫਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!