ਜ਼ਿਲ੍ਹੇ ‘ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ ‘mSewa’ ਐਪ ਸਬੰਧੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ
ਤਿੰਨ ਪੜਾਵਾਂ 'ਚ 04 ਤੋਂ 25 ਸਤੰਬਰ ਤੱਕ ਮੁਕੰਮਲ ਹੋਵੇਗੀ ਵੈਰੀਫਿਕੇਸ਼ਨ ਪ੍ਰਕਿਰਿਆ : ਸਹਾਇਕ ਕਮਿਸ਼ਨਰ ਜਨਰਲ ਰਮਨਜੀਤ

ਨਵਾਂਸ਼ਹਿਰ, 04 ਸਤੰਬਰ ( ਸੂਤਰ )

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂ ਦਰਜ ਕਰਨ ਲਈ ‘mSewa’ ਐਪ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 202 (ਪਹਿਲੀ ਮੰਜ਼ਿਲ) ਵਿਖੇ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵੱਲੋਂ ਕੀਤੀ ਗਈ, ਜਦਕਿ ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਸੰਯੋਗਤਾ ਨੇ ਕੀਤਾ।

ਇਸ ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਜਰਨਲ ਰਮਨਜੀਤ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ mSewa ਐਪ ਰਾਹੀਂ ਵੈਰੀਫਿਕੇਸ਼ਨ ਪ੍ਰਕਿਰਿਆ ਅਤੇ ਇਸ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ 04 ਸਤੰਬਰ 2026 ਤੋਂ ਸ਼ੁਰੂ ਹੋ ਕੇ 25 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਣੀ ਲਾਜ਼ਮੀ ਹੈ।

ਵੈਰੀਫਿਕੇਸ਼ਨ ਦੇ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ:ਪਹਿਲਾ ਪੜਾਅ: ਪੇਂਡੂ ਖੇਤਰਾਂ ਵਿੱਚ ਪਿੰਡ ਪੱਧਰ ‘ਤੇ ਅਤੇ ਸ਼ਹਿਰੀ ਖੇਤਰਾਂ ਵਿੱਚ ਤਹਿਸੀਲ ਪੱਧਰ ‘ਤੇ ਤਾਇਨਾਤ ਵੈਰੀਫਿਕੇਸ਼ਨ ਅਫ਼ਸਰਾਂ (VOs) ਵੱਲੋਂ ਮੁੱਢਲੀ ਪੜਤਾਲ ਕੀਤੀ ਜਾਵੇਗੀ। ਦੂਜਾ ਪੜਾਅ: ਐੱਸ.ਡੀ.ਸੀ.ਓ. (ਸਬੰਧਤ ਐੱਸ.ਡੀ.ਐੱਮ.) ਵੱਲੋਂ ਵੈਰੀਫਿਕੇਸ਼ਨ ਅਫ਼ਸਰਾਂ ਦੀਆਂ ਰਿਪੋਰਟਾਂ ਦੀ ਮੁਕੰਮਲ ਜਾਂਚ ਕੀਤੀ ਜਾਵੇਗੀ ਅਤੇ ਤਸੱਲੀਬਖ਼ਸ਼ ਪਾਏ ਜਾਣ ਉਪਰੰਤ ਮਾਮਲਾ ਡਿਪਟੀ ਕਮਿਸ਼ਨਰ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ। ਤੀਜਾ ਪੜਾਅ: ਡਿਪਟੀ ਕਮਿਸ਼ਨਰ ਪੱਧਰ ‘ਤੇ ਰਿਪੋਰਟ ਦੀ ਅੰਤਿਮ ਪੜਤਾਲ ਕਰਕੇ ਪ੍ਰਕਿਰਿਆ ਨੂੰ ਮੁਕੰਮਲ (ਫ਼ਾਈਨਲ) ਕੀਤਾ ਜਾਵੇਗਾ।

ਟ੍ਰੇਨਿੰਗ ਦੌਰਾਨ ਹਾਜ਼ਰੀਨ ਵੱਲੋਂ ਪੁੱਛੇ ਗਏ ਸਵਾਲਾਂ ਅਤੇ ਸ਼ੰਕਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਉਪਰੰਤ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ (ਨਵਾਂਸ਼ਹਿਰ, ਬਲਾਚੌਰ ਅਤੇ ਬੰਗਾ) ਦੇ ਐੱਸ.ਡੀ.ਐੱਮਜ਼ ਵੱਲੋਂ ਆਪਣੇ-ਆਪਣੇ ਪੱਧਰ ‘ਤੇ ਫ਼ੀਲਡ ਸਟਾਫ਼ ਲਈ ਸਬ-ਡਵੀਜ਼ਨ ਪੱਧਰੀ ਸਿਖਲਾਈ ਸੈਸ਼ਨ ਵੀ ਆਯੋਜਿਤ ਕੀਤੇ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼, ਉਨ੍ਹਾਂ ਦਾ ਦਫ਼ਤਰੀ ਸਟਾਫ਼, ਸਮੂਹ ਬੀ.ਡੀ.ਪੀ.ਓਜ਼ (BDPOs), ਸੀ.ਡੀ.ਪੀ.ਓਜ਼ (CDPOs) ਅਤੇ ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ (AFSOs) ਹਾਜ਼ਰ ਸਨ।

