ਸੜਕ ਸੁਰੱਖਿਆ ਮਹੀਨੇ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ
ਪੀਐਮ ਸ਼੍ਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਵਿਖੇ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਗਿਆ ਜਾਗਰੂਕ

ਫ਼ਰੀਦਕੋਟ 27 ਜਨਵਰੀ ( ਸੂਤਰ ) ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੜਕ ਸੁਰੱਖਿਆ ਮਹੀਨੇ ਦੋਰਾਨ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ।ਇਹ ਜਾਣਕਾਰੀ ਮੋਟਰ ਵਹੀਕਲ ਇੰਸਪੈਕਟਰ ਪ੍ਰੀਤ ਇੰਦਰ ਸਿੰਘ ਨੇ ਦਿੱਤੀ ।

ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਨਾਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਜਿਵੇ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਸੀਟ ਬੈਲਟ ਲਗਾਈ ਜਾਵੇ।


ਇਨ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਗੰਭੀਰ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਥੋੜੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਾਨੂੰ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ ।ਉਨ੍ਹਾਂ ਡਰਾਈਵਰਾਂ ਨੂੰ ਕਿਹਾ ਕਿ ਸਮੇਂ ਸਮੇਂ ਤੇ ਆਪਣੀ ਸਿਹਤ ਜਾਂਚ ਜਰੂਰ ਕਰਵਾਈ ਜਾਵੇ।

ਇਸ ਤੋਂ ਇਲਾਵਾ ਪੀਐਮ ਸ਼੍ਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਵਿਖੇ ਵੀ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਵੀ ਕੀਤੀ ।

ਇਸ ਮੌਕੇ ਟਰੈਫਿਕ ਐਜੂਕੇਸ਼ਨ ਸੈਲ ਤੋਂ ਏ.ਐਸ.ਆਈ ਬਲਕਾਰ ਸਿੰਘ, ਏ.ਐਸ.ਆਈ ਮਨਦੀਪ ਸਿੰਘ, ਸਾਹਿਲ ਬੱਗਾ, ਜਸਵਿੰਦਰ ਸਿੰਘ ਚਾਵਲਾ, ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਹਾਜ਼ਰ ਸਨ।




