ਦਿਹਾਤੀ ਜ਼ਿਲ੍ਹਾ ਪ੍ਰਧਾਨ ਵੱਲੋਂ ਸਿਹਤ ਬੀਮਾ ਕੈਂਪਾਂ ਦਾ ਲਗਾਤਾਰ ਦੌਰਾ, ਲੋਕਾਂ ਵਿੱਚ ਭਾਰੀ ਉਤਸ਼ਾਹ

ਅੰਮ੍ਰਿਤਸਰ, 29 ਜਨਵਰੀ ( ਸੂਤਰ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਲਗ ਰਹੇ ਸਿਹਤ ਬੀਮਾ ਕੈਂਪਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਹਿਤੈਸ਼ੀ ਸਕੀਮ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕਰਵਾਉਣ ਲਈ ਨੇੜਲੇ CSC ਕੇਂਦਰ ਤੇ ਲਗਾਏ ਜਾ ਰਹੇ ਸਿਹਤ ਕੈਂਪ ਵਿੱਚ ਜਾ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ।

ਦੌਰੇ ਦੌਰਾਨ ਸਿਹਤ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਸਰਕਾਰ ਦੀ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਦਿਹਾਤੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਦੌਰੇ ਜਾਰੀ ਰਹਿਣਗੇ ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਸਿਹਤ ਬੀਮਾ ਸਕੀਮ ਦੇ ਲਾਭ ਤੋਂ ਵੰਜਿਤ ਨਾ ਰਹੇ।



