ਬਟਾਲਾ ‘ਚ ਪਿਛਲੇ ਚਾਰ ਸਾਲਾਂ ਵਿੱਚ ਕਰਵਾਏ ਵਿਕਾਸ ਕਾਰਜਾ ਨੇ ਸ਼ਹਿਰ ਦੀ ਨੁਹਾਰ ਬਦਲੀ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫਤਰ ਬਟਾਲਾ ਵਿਖੇ ਸ਼ਹਿਰ ਵਾਸੀਆਂ ਦੀਆਂ ਸੁਣ ਕੇ ਹੱਲ ਕੀਤੀਆਂ

ਬਟਾਲਾ, 02 ਫਰਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦੇ ਦਫਤਰ ਵਿਖੇ ਲੋਕ ਮਿਲਣੀ ਦੌਰਾਨ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ‘ਚ ਪਿਛਲੇ ਚਾਰ ਸਾਲਾਂ ਵਿੱਚ ਕਰੌੜਾ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾ ਕੇ ਸ਼ਹਿਰ ਦੀ ਨੁਹਾਰ ਬਦਲੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿੱਥੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਈਆਂ ਗਈਆਂ ਹਨ।

ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ।

ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਉਸਾਰੀ ਕਰਵਾਈ ਗਈ ਹੈ। ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਸ ਮੌਕੇ ਐਸਡੀਓ, ਰੋਹਿਤ ਉੱਪਲ, ਅੰਮ੍ਰਿਤ ਕਲਸੀ, ਐਮ.ਸੀ. ਬਲਵਿੰਦਰ ਸਿੰਘ ਮਿੰਟਾ, ਬਿਕਰਮਜੀਤ ਸਿੰਘ ਬਿੱਕਾ, ਪ੍ਰਧਾਨ ਵੀਨੂੰ ਕਾਹਲੋਂ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਅਮਿਤ ਸੋਢੀ ਸਮੇਤ ਵੱਖ- ਵੱਖ ਸਖਸੀਅਤਾਂ ਮੌਜੂਦ ਸਨ।




