Uncategorized

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਸ਼ਰਧਾਲੂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ

ਅਮਰਗੜ੍ਹ 2 ਫਰਵਰੀ ( ਸੂਤਰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।

ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |

ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਪੁਖੱਤਾ ਪ੍ਰਬੰਧ ਕੀਤਾ ਹੈ ।

ਉਨਾਂ ਕਿਹਾ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸ਼ਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।

ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ,ਹਲਕਾ ਕੋਆਰਡੀਨੇਟਰ ਨਸ਼ਾਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ,ਤਰੇਸਮ ਸਿੰਘ ਸੰਗਾਲਾ,ਹਲਕਾ ਕੋਆਰਡੀਨੇਟਰ ਚਮਕੌਰ ਸਿੰਘ ਗੁਆਰਾ,ਐਮ. ਸੀ ਗੁਰਦਾਸ਼ ਸਿੰਘ , ਡਾ ਅਸਵਨੀ ਬਾਗੜੀਆ, ਰਾਜ ਸਿੰਘ, ਸਤਿੰਦਰ ਸਿੰਘ ਸੇਹਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!