Uncategorized

ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਚਹਿਲਾਂ ਮੰਦਿਰ ਟੇਕਿਆ ਮੱਥਾ, ਸੁਰੱਖਿਆ ਦਾ ਜਾਇਜ਼ਾ ਵੀ ਲਿਆ

ਇਤਿਹਾਸਿਕ ਚਹਿਲਾਂ ਮੰਦਿਰ ‘ਚ 200 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ, ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ‘ਤੇ ਖ਼ਾਸ ਧਿਆਨ

ਸਮਰਾਲਾ 14 ਫਰਵਰੀ ( ਸੂਤਰ ) ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੰਦਿਰਾਂ ਵਿੱਚ ਮੱਥਾ ਟੇਕਣ ਪਹੁੰਚ ਰਹੇ ਹਨ, ਜਿਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਸੁਰੱਖਿਆ ਦੇ ਨਾਲ-ਨਾਲ ਟਰੈਫਿਕ ਪ੍ਰਬੰਧਾਂ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲਣ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।

ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਦੋ ਪ੍ਰਾਚੀਨ ਅਤੇ ਇਤਿਹਾਸਿਕ ਸ਼ਿਵ ਮੰਦਿਰ ਖਾਸ ਅਹਿਮੀਅਤ ਰੱਖਦੇ ਹਨ। ਇਨ੍ਹਾਂ ਵਿੱਚੋਂ ਇੱਕ ਸਮਰਾਲਾ ਨੇੜੇ ਪ੍ਰਾਚੀਨ ਸ੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਿਰ ਚਹਿਲਾਂ ਅਤੇ ਦੂਸਰਾ ਪਾਇਲ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਹੈ। ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਸ਼ਿਵਰਾਤਰੀ ਮੌਕੇ ਦੇਸ਼–ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਇੱਥੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਸ਼ਨੀਵਾਰ ਨੂੰ ਸਮਰਾਲਾ ਦੇ ਪ੍ਰਾਚੀਨ ਸ੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਿਰ ਚਹਿਲਾਂ ਵਿਖੇ ਨਤਮਸਤਕ ਹੋਏ ਅਤੇ ਹਵਨ ਤੇ ਪੂਜਾ ਅਰਚਨਾ ਵਿੱਚ ਭਾਗ ਲਿਆ। ਉਨ੍ਹਾਂ ਨੇ ਮੰਦਿਰ ਅਤੇ ਆਲੇ ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਦੀ ਮੌਜੂਦਗੀ ਨਾਲ ਜਿੱਥੇ ਇੱਕ ਪਾਸੇ ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਿਆ, ਉੱਥੇ ਹੀ ਸ਼ਰਧਾਲੂਆਂ ਵਿੱਚ ਵੀ ਭਰੋਸਾ ਪੈਦਾ ਹੋਇਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਸਮਰਾਲਾ ਦੇ ਚਹਿਲਾਂ ਮੰਦਿਰ ਵਿੱਚ ਸ਼ਿਵਰਾਤਰੀ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਆਉਣ ਦੀ ਸੰਭਾਵਨਾ ਹੈ। ਇਸ ਵੱਡੀ ਸੰਗਤ ਨੂੰ ਸੰਭਾਲਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਕਰੀਬ 200 ਪੁਲਿਸ ਕਰਮਚਾਰੀ ਇੱਥੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਦਿਰ ਦੇ ਆਲੇ ਦੁਆਲੇ ਅਤੇ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਹਰ ਗਤੀਵਿਧੀ ‘ਤੇ ਨਿਗਰਾਨੀ ਰੱਖੀ ਜਾ ਸਕੇ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਟਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵੀ ਖ਼ਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਮੰਦਿਰ ਆਉਣ–ਜਾਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਵੀ ਪੂਰੀ ਸੁਰੱਖਿਆ ਅਤੇ ਸਹੂਲਤਾਂ ਉਪਲਬਧ ਰਹਿਣ।

Related Articles

Leave a Reply

Your email address will not be published. Required fields are marked *

Back to top button
error: Content is protected !!