ਜ਼ਿਲ੍ਹਾ ਸੰਗਰੂਰ ਦੀ ਸਬ ਡਵੀਜਨ ਮੂਨਕ ਵੱਲੋਂ ਮਿਤੀ 08.02.2026 ਤੋਂ 15.02.2026 ਤੱਕ ਕੀਤੀ ਗਈ ਕਾਰਗੁਜਾਰੀ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 05 ਮੁਕੱਦਮੇ ਦਰਜ, 06 ਦੋਸੀ ਗ੍ਰਿਫਤਾਰ

ਮੂਣਕ 16 ਫਰਵਰੀ ( ਸੂਤਰ ) – ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.02.2026 ਤੋਂ 15.02.2026 ਤੱਕ ਡਰੱਗ ਦੇ 04 ਮੁਕੱਦਮੇ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 90 ਨਸ਼ੀਲੀਆਂ ਗੋਲੀਆਂ , 02 ਕਿਲੋ ਭੁੱਕੀ, ਅਤੇ 60 ਗ੍ਰਾਮ ਅਫੀਮ ਬ੍ਰਾਮਦ ਕਰਵਾਏ ਗਏ ਅਤੇ ਸ਼ਰਾਬ ਦਾ ਧੰਦਾ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕਰਦਿਆ ਇੱਕ ਮੁਕੱਦਮਾ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ 09 ਬੋਤਲਾਂ ਸ਼ਰਾਬ ਠੇਕਾ ਦੇਸੀ ਹੋਰਿਆਣਾ ਬ੍ਰਾਮਦ ਕਰਵਾਈ ਗਈ।ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ ਤੋ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 123 ਟਰੈਫਿਕ ਚਲਾਣ ਕੀਤੇ ਗਏ ਹਨ। ਸੱਕੀ ਵਿਅਕਤੀਆ ਦੀ ਚੈਕਿੰਗ ਕਰਕੇ 153 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 03 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।




