Uncategorized

ਕੈਬਨਿਟ ਮੰਤਰੀ ਈ.ਟੀ.ਓ ਵੱਡਾ ਜੱਥਾ ਲੈ ਕੇ ਮੋਗੇ ਰੈਲੀ ਲਈ ਹੋਏ ਰਵਾਨਾ

ਅੰਮ੍ਰਿਤਸਰ 16 ਫਰਵਰੀ ( ਸੂਤਰ ) ਯੁੱਧ ਨਸ਼ਿਆਂ ਵਿਰੁੱਧ ਰੈਲੀ ਮੌਕੇ ਮੋਗਾ ਵਿਖੇ ਹੋ ਰਹੀ ਹੈ ਜਿਸ ਵਿੱਚ ਸ਼ਾਮਲ ਹੋਣ ਲਈ ਹਲਕਾ ਜੰਡਿਆਲਾ ਗੁਰੂ ਤੋਂ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਰਵਾਨਾ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ 2.0” ਦੇ ਤਹਿਤ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਹਲਕਾ ਜੰਡਿਆਲਾ ਗੁਰੂ ਵਿਧਾਇਕ ਸ. ਹਰਭਜਨ ਸਿੰਘ ਈਟੀਓ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ ਮੋਗਾ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।

ਇਸ ਮਹੱਤਵਪੂਰਨ ਰੈਲੀ ਵਿੱਚ ਸ਼ਾਮਿਲ ਹੋਣ ਲਈ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਭਾਰੀ ਇਕੱਠ ਸਵੇਰੇ ਰਵਾਨਾ ਕੀਤਾ ਗਿਆ। ਵਰਕਰਾਂ ਵਿੱਚ ਨਸ਼ਿਆਂ ਵਿਰੁੱਧ ਲੜਾਈ ਲਈ ਖ਼ਾਸ ਉਤਸ਼ਾਹ ਅਤੇ ਜ਼ਜ਼ਬਾ ਵੇਖਣ ਨੂੰ ਮਿਲਿਆ। ਰਵਾਨਗੀ ਸਮੇਂ ਨਾਅਰਿਆਂ ਰਾਹੀਂ ਨਸ਼ਾ-ਮੁਕਤ ਪੰਜਾਬ ਬਣਾਉਣ ਦਾ ਪੱਕਾ ਸੰਕਲਪ ਦੁਹਰਾਇਆ ਗਿਆ।

ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਲਈ ਸਰਕਾਰ ਦੇ ਇਰਾਦਿਆਂ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਪਾਰਟੀ ਵਰਕਰਾਂ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰ ਰਹੀ ਹੈ।

ਸ.ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹਲਕਾ ਜੰਡਿਆਲਾ ਗੁਰੂ ਤੋਂ ਰਵਾਨਾ ਹੋਏ ਵਰਕਰਾਂ ਨੇ ਮੋਗਾ ਪਹੁੰਚ ਕੇ ਰੈਲੀ ਵਿੱਚ ਜੋਸ਼-ਖ਼ਰੋਸ਼ ਨਾਲ ਸ਼ਮੂਲੀਅਤ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਇਤਿਹਾਸਕ ਮੁਹਿੰਮ ਨੂੰ ਮਜ਼ਬੂਤੀ ਪ੍ਰਦਾਨ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!