Uncategorized

ਵਿਧਾਇਕ ਸ਼ੈਰੀ ਕਲਸੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਕੀਤਾ ਪੂਰਾ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਫਰਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਧਾਨ ਸਭਾ ਹਲਕੇ ਦੀਆਂ 19 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ। ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਬਾਕੀ ਰਹਿੰਦੀਆਂ ਸਰਬਸੰਮਤੀ ਪੰਚਾਇਤਾਂ ਨੂੰ ਵੀ ਸਨਮਾਨ ਰਾਸ਼ੀ ਵੰਡੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲ,ਮਿੱਤਰ ਮਾਨ ਸਿੰਘ, ਪੰਚਾਇਤ ਅਫਸਰ ਹਰਵਿੰਦਰਬੀਰ ਸਿੰਘ ਸਮੇਤ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!