Uncategorized

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੁਲਿਸ ਵਿਭਾਗ ਵੱਲੋਂ ਕਾਰਡਨ ਐਂਡ ਸਰਚ ਓਪਰੇਸ਼ਨ

ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਸਮੇਤ ਸਬ ਜੇਲ੍ਹ ਦੀ ਅਚਨਚੇਤ ਚੈਕਿੰਗ

ਮਾਲੇਰਕੋਟਲਾ, 26 ਫਰਵਰੀ ( ਵਾਸ਼ਿਸ਼ਟ )

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਹੁਕਮਾਂ ਅਨੁਸਾਰ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ ਗਿਆ।

ਇਸ ਦੌਰਾਨ ਐਸ.ਪੀ (ਇਨਵੈਸਟੀਗੇਸ਼ਨ) ਅਤੇ ਡੀ.ਐਸ.ਪੀ (ਐਨ.ਡੀ.ਪੀ.ਐਸ ਐਕਟ) ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਮੁਹੱਲਾ ਭੂਮਸੀ ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਲਗਭਗ 250 ਕੈਦੀਆਂ ਅਤੇ ਹਵਾਲਾਤੀਆਂ ਅਤੇ ਪੰਜ ਬੈਰਕਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ।

ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰੀ ਵਿਰੁੱਧ ਵੱਡੇ ਪੱਧਰ ‘ਤੇ ਮੁਹਿੰਮ ਜਾਰੀ ਰਹੇਗੀ।

ਐਸ.ਐਸ.ਪੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਜੇਕਰ ਨਸ਼ਾ ਤਸਕਰਾਂ ਸੰਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਇਹ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਇਸੇ ਤਰਾਂ ਡੀ.ਐਸ.ਪੀ ਸੰਜੀਵ ਕਪੂਰ ਵੱਲੋਂ ਪੁਲਿਸ ਫੋਰਸ ਸਮੇਤ ਸਬ ਡਵੀਜ਼ਨ ਅਮਰਗੜ੍ਹ ਅਧੀਨ ਪਿੰਡ ਬਾਗੜੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਡੀ.ਐਸ.ਪੀ ਸੁਖਦੇਵ ਸਿੰਘ ਬਰਾੜ ਵੱਲੋਂ ਸਬ ਡਿਵੀਜ਼ਨ ਅਹਿਮਦਗੜ੍ਹ ਦੇ ਮੁਹੱਲਾ ਰੇਲਵੇ ਲਾਈਨ ਵਾਰਡ ਨੰਬਰ 2 ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!