ਪੰਜਾਬ ਪੁਲਿਸ ਵਿੱਚ ਭਰਤੀ ਲਈ ਸੁਨਹਿਰਾ ਮੌਕਾ, 10 ਮਾਰਚ ਤੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਅੰਮ੍ਰਿਤਸਰ 6 ਮਾਰਚ ( ਸੂਤਰ )

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ਼੍ਰੀ ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 10 ਮਾਰਚ 2026 ਤੋਂ ਸ਼ੁਰੂ ਹੋ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਜੀ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 28 ਸਾਲ ਹੈ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਪੰਜਾਬ ਪੁਲਿਸ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ।

ਉਪ ਮੁੱਖ ਕਾਰਜਕਾਰੀ ਅਫਸਰ ਸ਼੍ਰੀ ਤੀਰਥ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ https://iur.Is/punjabpolicerecruitment2026 ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।




