Uncategorized

“ਸਾਡਾ ਬਜ਼ੁਰਗ ਸਾਡਾ ਮਾਨ” ਮੁਹਿੰਮ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਯੋਗਾ ਕੈਂਪ ਆਯੋਜਿਤ

ਯੋਗਾ ਨੂੰ ਰੋਜਾਨਾ ਜਿੰਦਗੀ ਦਾ ਹਿੱਸਾ ਬਣਾ ਕੇ ਬਿਮਾਰੀਆਂ ਤੋਂ ਬਚਾਅ ਸੰਭਵ

ਅਹਿਮਦਗੜ੍ਹ, 9 ਮਾਰਚ ( ਵਾਸ਼ਿਸ਼ਟ )

ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ “ਸਾਡਾ ਬਜ਼ੁਰਗ ਸਾਡਾ ਮਾਨ” ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬਜ਼ੁਰਗਾਂ ਦੀ ਚੰਗੀ ਸਿਹਤ ਲਈ ਯੋਗਾ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਕੁੱਪ ਕਲ੍ਹਾਂ ਅਤੇ ਬਿਸ਼ਨਗੜ੍ਹ ਵਿੱਚ ਆਂਗਣਵਾੜੀ ਸੈਂਟਰਾਂ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪਿੰਡ ਦੇ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਲਈ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਯੋਗਾ ਸਰੀਰ ਨੂੰ ਲਚਕਦਾਰ ਬਣਾਉਂਦਾ ਹੈ ਅਤੇ ਮਨ ਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ। ਇਸ ਕੈਂਪ ਵਿੱਚ ਬਜ਼ੁਰਗਾਂ ਨੂੰ ਸਧਾਰਣ ਯੋਗ ਆਸਨ ਅਤੇ ਧਿਆਨ ਦੀਆਂ ਕਿਰਿਆਵਾਂ ਕਰਵਾਈਆਂ ਗਈਆਂ ਤਾਂ ਜੋ ਉਹ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਨੂੰ ਅਪਣਾ ਸਕਣ।

ਆਂਗਣਵਾੜੀ ਵਰਕਰਾਂ ਵੱਲੋਂ ਦੱਸਿਆ ਗਿਆ ਕਿ “ਸਾਡਾ ਬਜ਼ੁਰਗ ਸਾਡਾ ਮਾਨ” ਮੁਹਿੰਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖਣਾ ਹੈ। ਸਮਾਜ ਵਿੱਚ ਬਜ਼ੁਰਗਾਂ ਦੀ ਮਹੱਤਤਾ ਬਹੁਤ ਵੱਡੀ ਹੈ ਕਿਉਂਕਿ ਉਹ ਆਪਣੇ ਤਜਰਬੇ ਨਾਲ ਨਵੀਂ ਪੀੜ੍ਹੀ ਨੂੰ ਸਹੀ ਰਾਹ ਦਿਖਾਉਂਦੇ ਹਨ। ਕੈਂਪ ਦੌਰਾਨ ਮੌਜੂਦ ਬਜ਼ੁਰਗਾਂ ਨੇ ਵੀ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕਾਫ਼ੀ ਲਾਭ ਮਿਲਦਾ ਹੈ।

ਇਸ ਮੌਕੇ ਆਯੁਰਵੈਦਿਕ ਡਿਸਪੈਂਸਰੀ ਬਿਸ਼ਨਗੜ੍ਹ ਤੋਂ ਡਾ. ਫਰਾਹ, ਯੋਗਾ ਇੰਸਟ੍ਰਕਟਰ ਸੁਖਦੀਪ ਸਿੰਘ, ਸੁਪਰਵਾਈਜ਼ਰ ਅਮਨਦੀਪ ਕੌਰ, ਡਾ. ਅਕਨਾਲ (ਯੋਗਾ), ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਮੇਤ ਲਗਭਗ 80 ਬਜ਼ੁਰਗ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected !!