Uncategorized

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਤੇਜ਼

ਕਾਹਨੂੰਵਾਨ ਰੋਡ ਤੋਂ ਪੁਲਿਸ ਲਾਈਨ ਤੱਕ ਦਾ ਸਿਮਿਟਡ ਸੜਕ ਦਾ ਨਿਰਮਾਣ ਸ਼ੁਰੂ

ਬਟਾਲਾ, 9 ਮਾਰਚ ( ਸੂਤਰ )

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਹਨੂੰਵਾਨ ਰੋਡ ਤੋਂ ਪੁਲਿਸ ਲਾਈਨ ਤੱਕ ਦਾ ਸਿਮਿਟਡ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਦਵਿੰੰਦਰ ਸਿੰਘ, ਬਲਵਿੰਦਰ ਸਿੰਘ ਲੰਬੜਦਾਰ ਸਮੇਤ ਵਾਰਡ ਵਾਸੀ ਮੌਜੂਦ ਸਨ।

ਇਸ ਮੌਕੇ ਵਾਰਡ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਲੋਕਾਂ ਵਿੱਚ ਰਹਿੰਦੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਉਨ੍ਹਾਂ ਵਲੋਂ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਪਿਛਲੇ ਦਿਨੀਂ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਿਲ ਕਰ ਰਹੇ ਹਨ।

ਇਸ ਮੌਕੇ ਵਾਰਡ ਵਾਸੀਆਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੁਕਾਨਾਂ ‘ਤੇ ਆਉਣ ਵਾਲੇ ਗਾਹਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਖਾਸਕਰਕੇ ਮੀਂਹ ਦੇ ਦਿਨਾਂ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਸਾਰੇ ਦੁਕਾਨਦਾਰਾਂ ਅਤੇ ਇਥੋਂ ਦੇ ਵਸਨੀਕ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!