Uncategorized

ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

ਜੀ.ਐਨ.ਆਈ.ਐਮ.ਟੀ. ’ਚ ਲੱਗਣ ਵਾਲੇ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ – ਡਿਪਟੀ ਡਾਇਰੈਕਟਰ

ਲੁਧਿਆਣਾ, 12 ਮਾਰਚ ( ਸੂਤਰ )


ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.), ਲੁਧਿਆਣਾ ਵੱਲੋਂ 20 ਮਾਰਚ (ਸ਼ੁਕਰਵਾਰ) ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੈਗਾ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੈ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ।

ਡਿਪਟੀ ਡਾਇਰੈਕਟਰ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ ਆਈ.ਡੀ. dbeeludhiana@gmail.com ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!