Uncategorized

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਥੇ ਵਾਲੇ ਲੋਕਾਂ ਦੀਆ ਮੁਸ਼ਕਲਾਂ ਸੁਣੀਆਂ ਤੇ ਵਿਕਾਸ ਸਬੰਧੀ ਮੀਟਿੰਗ ਕੀਤੀ

ਕੋਟਕਪੂਰਾ, 18 ਮਾਰਚ ( ਸੂਤਰ )


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਥੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਪਿੰਡ ਦੇ ਵਿਕਾਸ ਸਬੰਧੀ ਵਿਸਥਾਰਤ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਲੋਕਾਂ ਨੇ ਸੜਕਾਂ, ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਸਪੀਕਰ ਸ. ਸੰਧਵਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਪਿੰਡ ਦੇ ਵਿਕਾਸ ਲਈ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੁਰਪਿੰਦਰ ਸਿੰਘ ਵਿਰਕ ,ਸ਼ਰਨਜੀਤ ਸਿੰਘ ਸਰਪੰਚ,ਜਸਪਾਲ ਸਿੰਘ ਸਰਪੰਚ, ਨਨਦੀਪ ਸਿੰਘ ਫ਼ੌਜੀ, ਮੰਦਰ ਸਿੰਘ ਬਰਾੜ, ਕੇਵਲ ਸਿੰਘ ਬਰਾੜ, ਸੁਖਮੰਦਰ ਸਿੰਘ ਬਰਾੜ, ਗੁਰਭੇਜ ਸਿੰਘ ਢਿੱਲੋਂ, ਜਗਸੀਰ ਸਿੰਘ ਭੁੱਲਰ, ਸੁਖਜਿੰਦਰ ਸਿੰਘ ਕੋਠੇ ਰਾਜੇ ਜੰਗ, ਜਗਸੀਰ ਸਿੰਘ ਸਰਪੰਚ ਕੋਟਕਪੂਰਾ ਦਿਹਾਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!