ਸਪੀਕਰ ਸ. ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ ਆਯੋਜਿਤ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 25 ਮਾਰਚ ( ਸੂਤਰ )

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਕਰਦੇ ਹੋਏ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ, ਇਹ ਯਕੀਨੀ ਬਣਾਇਆ ਜਾ ਰਿਹਾ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਇਕ ਅਰਜ਼ੀ ’ਤੇ ਸੰਵੇਦਨਸ਼ੀਲਤਾ ਨਾਲ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਐਡਵੋਕੇਟ ਸ. ਬੀਰਇੰਦਰ ਸਿੰਘ ਸੰਧਵਾਂ, ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ੍ਰੀ ਮਨਦੀਪ ਮੋਂਗਾ ਸੈਕਟਰੀ ਰੈਡ ਕਰਾਸ, ਸ. ਅਮਨਦੀਪ ਸਿੰਘ ਬਾਬਾ, ਗੈਰੀ ਵੜਿੰਗ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਸਿਮਰਨਜੀਤ ਸਿੰਘ ਐਮ.ਸੀ ਕੋਟਕਪੂਰਾ, ਖੁਸ਼ਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।




