Uncategorized

ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਮਾਲੇਰਕੋਟਲਾ ਵਿੱਚ ਵਪਾਰੀਆਂ ਨਾਲ ਵਿਸ਼ੇਸ ਮੀਟਿੰਗ, ਵਪਾਰਿਆਂ ਦੇ ਮੁੱਦਿਆਂ ਦੇ ਫੋਰੀ ਹੱਲ ਦਾ ਦਿੱਤਾ ਭਰੋਸਾ

ਵਪਾਰੀਆਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ– ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ, 25 ਅਪ੍ਰੈਲ ( ਸੂਤਰ )


ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇਮਤਾਜ ਅਲੀ ਬਾਬੂ ਅਤੇ ਈ.ਟੀ.ਓ. (ਜੀ.ਐਸ.ਟੀ) ਨਛੱਤਰ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੋਤੀ ਬਾਜ਼ਾਰ ਵਿਖੇ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਦੌਰਾਨ ਕਈ ਜਾਇਜ਼ ਮੁੱਦਿਆਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਰਹਿ ਗਈਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੇ ਮੁੱਦੇ ਅਤੇ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ।

ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨਗਰ ਕੌਂਸਲ, ਪੁਲਿਸ ਵਿਭਾਗ, ਪੀ.ਐਸ.ਪੀ.ਸੀ.ਐਲ, ਲੇਬਰ ਵਿਭਾਗ, ਜੀ.ਐਸ.ਟੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਫੂਡ ਸਪਲਾਈ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਵਪਾਰੀਆਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਖੱਜਲ-ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਅਤੇ ਵਪਾਰੀ ਸੂਬੇ ਦੀ ਆਰਥਿਕਤਾ ਦਾ ਅਹਿਮ ਹਿੱਸਾ ਹਨ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ।

ਇਸ ਮੀਟਿੰਗ ਵਿੱਚ ਤਹਿਸੀਲਦਾਰ ਸੁਖਵਿੰਦਰ ਸਿੰਘ, ਮੈਂਬਰ ਆਦਿਲ, ਮੁਹੰਮਦ ਖਲੀਦ, ਰਣਜੀਤ ਸ਼ਰਮਾਂ, ਸੰਗਠਨ ਇੰਚਾਰਜ ਸੰਤੌਖ ਸਿੰਘ, ਮੁਹੰਮਦ ਸਦੀਕ, ਨਾਇਰ ਜੁਬੈਰੀ, ਮੁਹੰਮਦ ਯਾਸੀਨ ਜੋਸ਼, ਅਬਦੁਲ ਸ਼ਕੂਰ ਪ੍ਰਧਾਨ ਕਿਲਾ, ਬਲਾਕ ਪ੍ਰਧਾਨ ਅਸਲਮ ਭੱਟੀ, ਅਜੇ ਮੁਨਸ਼ੀ, ਯੂਨਿਸ ਭੋਲਾ, ਮੁਹੰਮਦ ਨਜੀਰ, ਬਲਾਕ ਪ੍ਰਧਾਨ ਚਰਨਜੀਤ ਚੀਮਾਂ, ਬਲਵਿੰਦਰ ਸਿੰਘ, ਮੁਹੰਮਦ ਖਾਲੀਦ, ਰਣਜੀਤ ਸ਼ਰਮਾਂ, ਮੁਹੰਮਦ ਆਦੀਲ,ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਦੁਕਾਨਦਾਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!