Uncategorized

ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ

ਸ਼ਿਵਪੁਰੀ ’ਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਨਿਪਟਾਰਾ ਵੀ ਕਰਵਾਇਆ

ਲੁਧਿਆਣਾ, 26 ਮਾਰਚ ( ਸੂਤਰ )


ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ।

ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗੀ ਵੀ ਉਚੇਚੇ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਗਿਆ।

ਚੇਅਰਮੈਨ ਰਾਜੂ ਚਾਵਲਾ ਨੇ ਸਮੂਹ ਵਪਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਚਨਬੱਧ ਹੈ ਜਿਸਦੇ ਤਹਿਤ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!