Uncategorized

ਪ੍ਰਸ਼ਾਸਨ ਵਲੋਂ ਕਾਲਾਬਜ਼ਾਰੀ ਨੂੰ ਰੋਕਣ ਲਈ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ

ਸ਼ਹੀਦ ਭਗਤ ਸਿੰਘ ਨਗਰ ਵਿਖੇ ਐਲ.ਪੀ.ਜੀ., ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ- ਡੀ.ਸੀ. ਗੁਲਪ੍ਰੀਤ ਸਿੰਘ ਔਲਖ

ਸ਼ਹੀਦ ਭਗਤ ਸਿੰਘ ਨਗਰ 29 ਮਾਰਚ ( ਸੂਤਰ )


ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਪ੍ਰਸ਼ਾਸਨ ਵਲੋਂ ਜਰੂਰੀ ਵਸਤਾਂ ਦੀ ਨਿਰਵਿਘਨ ਉਪਲਬੱਧਤਾ ਲਹੀ ਪੂਰੀ ਸਪਲਾਈ ਚੇਨ ਉਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਤਿੰਨ ਗੈਸ ਏਜੰਸੀਆਂ ਅਤੇ ਤਿੰਨ ਪੈਟਰੋਲ ਪੰਪਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਅਰਹੀ ਹੈ ਤਾਂ ਜੋ ਐਲ.ਪੀ.ਜੀ ਸਿਲੰਡਰਾਂ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਜ਼ਾਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਦ ਅਧਿਕਾਰੀਆਂ ਵਲੋਂ 16 ਗੈਸ ਏਜੰਸੀਆਂ ਅਤੇ 30 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ ਅਜੇ ਤੱਕ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਖਾਮੀ ਨਹੀਂ ਪਾਈ ਗਈ।

ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਐਲ.ਪੀ.ਜੀ.ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਉਪਲੱਬੱਧਤਾ ਨੂੰ ਲੈਕੇ ਕਿਸੇ ਵੀ ਤਰ੍ਹਾਂ ਨਾਲ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਇਹਨਾਂ ਚੀਜਾਂ ਦਾ ਲੋੜੀਂਦੀ ਮਾਤਰਾ ਵਿੱਚ ਸਟਾਕ ਮੌਜੂਦ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਰ ਕੇ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ.ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਅਜਿਹੀਆਂ ਗਤੀਵਿਧੀਆਂ ਬਿਨ੍ਹਾਂ ਵਜਾ ਸੁਚੱਜੇ ਪ੍ਰਬੰਧ ਅਤੇ ਸਪਲਾਈ ਚੇਨ ਨੂੰ ਪ੍ਰਭਾਵਿਤ ਕਰਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਜਰੂਰੀ ਵਸਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਨੂੰ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜਰੂਰੀ ਵਸਤਾਂ ਦੀ ਕਾਲਾਬਜ਼ਾਰੀ ਅਤੇ ਗੈਰ ਕਾਨੂੰਨੀ ਢੰਗ ਨਾਲ ਭੰਡਾਰ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਐਲ.ਪੀ.ਜੀ.ਸਿਲੰਡਰ ਬੁੱਕ ਕਰਨ ਲਈ ਮਿਸਡ ਕਾਲ ਕੀਤੀ ਜਾਵੇ ਨਿਰਵਿਘਨ ਸਪਲਾਈ ਲਈ ਆਪਣੀ-ਆਪਣੀ ਗੈਸ ਏਜੰਸੀ ਪਾਸ ਈ-ਕੇਵਾਈਸੀ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!