ਸਿਹਤ ਵਿਭਾਗ ਦੀ ਟੀਮ ਵੱਲੋਂ ਜੰਡਵਾਲਾ ਭੀਮੇਸ਼ਾਹ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ
ਉਲੰਘਣਾ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਮੌਕੇ ਤੇ ਜੁਰਮਾਨਾ

ਫਾਜ਼ਿਲਕਾ 31 ਮਾਰਚ ( ਸੂਤਰ )

ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ , ਜ਼ਿਲ੍ਹਾ ਐੱਨ.ਟੀ.ਸੀ.ਪੀ ਨੋਡਲ ਅਫ਼ਸਰ ਡਾ. ਪੰਕਜ ਚੋਹਾਨ , ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਦੀ ਹਾਜ਼ਰੀ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਜੰਡਵਾਲਾ ਭੀਮੇਸ਼ਾਹ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ। ਦੁਕਾਨਦਾਰਾਂ ਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਬਿਮਾਰੀਆ ਬਾਰੇ ਜਾਣਕਾਰੀ ਦਿੱਤੀ ਗਈ ਤੇ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਮੌਕੇ ਤੇ ਜੁਰਮਾਨਾ ਕੀਤਾ ਗਿਆ।

ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਤੰਬਾਕੂ ਦੇ ਸੇਵਨ ਨਾਲ ਦਿਲ , ਫੇਫੜੇ , ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆ ਹਨ ਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਦੀ ਹੈ।

ਇਸ ਮੌਕੇ ਡਾ. ਵਿਕਰਮ ਸਿੰਘ ਐੱਮ.ਓ , ਸੁਮਨਿੰਦਰ ਕੌਰ ਐੱਸ.ਪੀ.ਓ , ਮੁਕੇਸ਼ ਕੁਮਾਰ ਪੀ.ਓ , ਹਰਮੀਤ ਸਿੰਘ ਬੀ.ਈ.ਈ , ਐੱਸ.ਆਈ ਲਖਵਿੰਦਰ ਸਿੰਘ , ਓਮ ਪ੍ਰਕਾਸ਼ , ਜਸਪਾਲ ਸਿੰਘ , ਬਲਾਕ ਐੱਨ.ਟੀ.ਸੀ.ਪੀ ਡੀਲਿੰਗ ਜਸਪਾਲ ਸਿੰਘ ਸਿੱਧੂ , ਸੁਧੀਰ ਕੁਮਾਰ ਐੱਮ.ਪੀ.ਐੱਚ.ਡਬਲਯੂ , ਜਗਤਾਰ ਸਿੰਘ ਵਾਰਡ ਅਟੈਡੇਂਟ , ਪਤਵੰਤੇ ਸੱਜਣ ਤੇ ਸਥਾਨਕ ਲੋਕ ਹਾਜ਼ਰ ਸਨ।




