Uncategorized

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਵਾੜਾ ਦਰਾਕਾ ਵਿਖੇ ਲੋਕਾਂ ਨਾਲ ਮੁਲਾਕਾਤ

‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਦੌਰਾਨ ਸਰਕਾਰ ਦੀਆਂ ਉਪਲਬਧੀਆਂ ਬਾਰੇ ਕਰਵਾਇਆ ਜਾਣੂ

ਕੋਟਕਪੂਰਾ, 3 ਅਪ੍ਰੈਲ ( ਸੂਤਰ )


ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਵਿਖੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸਰਪੰਚ ਸਾਹਿਬਾਨ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਵਿੱਚ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਉਪਲਬਧੀਆਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸੀ ਪ੍ਰਾਜੈਕਟ ਲਾਗੂ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਪਾਰਟੀ ਵਰਕਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!